DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੇਰਾ ਸਿਰਸਾ ਮੁਖੀ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਅੰਸ਼ੁਲ ਛਤਰਪਤੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਬਰੀ ਕੀਤੇ ਜਾਣ ’ਤੇ ਆਪਣੀ ਪ੍ਰਤੀਕਿ੍ਰਆ ਦਿੰਦਿਆਂ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ...

  • fb
  • twitter
  • whatsapp
  • whatsapp
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਬਰੀ ਕੀਤੇ ਜਾਣ ’ਤੇ ਆਪਣੀ ਪ੍ਰਤੀਕਿ੍ਰਆ ਦਿੰਦਿਆਂ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕਰੋਟ ਦਾ ਰੁੱਖ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਹਾਲੇ ਤੱਕ ਉਨ੍ਹਾਂ ਨੂੰ ਫੈਸਲੇ ਦੀ ਕਾਪੀ ਨਹੀਂ ਮਿਲੀ ਹੈ। ਫੈਸਲੇ ਦੀ ਕਾਪੀ ਮਿਲਣ ਮਗਰੋਂ ਹੀ ਇਹ ਪਤਾ ਲੱਗੇਗਾ ਕਿ ਡੇਰਾ ਮੁਖੀ ਨੂੰ ਕਿਸ ਅਧਾਰ ’ਤੇ ਬਰੀ ਕੀਤਾ ਗਿਆ ਹੈ।

Advertisement

ਉਨ੍ਹਾਂ ਨੇ ਆਸ ਪ੍ਰਗਟਾਈ ਹੈ ਕਿ ਸੀ ਬੀ ਆਈ ਵੀ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ। ਉਨ੍ਹਾਂ ਕਿਹਾ, ‘‘ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲਾ ਸਿਰ ਮੱਥੇ, ਪਰ ਉਹ ਹਿੰਮਤ ਨਹੀਂ ਹਾਰੇ ਹਨ। ਜਿੱਥੇ ਪਹਿਲਾਂ ਦੋ ਦਹਾਕਿਆਂ ਤੋਂ ਵੱਧ ਉਨ੍ਹਾਂ ਨੇ ਇਸ ਲੜਾਈ ਨੂੰ ਇਸ ਅੰਜਾਮ ਤੱਕ ਪਹੁੰਚਾਇਆ ਹੈ ਉਥੇ ਹੀ ਹੋਰ ਜਿਆਦਾ ਤਾਕਤ ਨਾਲ ਇਸ ਕਾਨੂੰਨੀ ਲੜਾਈ ਨੂੰ ਸਪਰੀਮ ਕੋਰਟ ਵਿੱਚ ਵੀ ਲੜੀ ਜਾਵੇਗਾ।’

ਇਹ ਵੀ ਪੜ੍ਹੋ:Ram Rahim Acquitted: ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਬਰੀ

ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਨਿਆਂ ਮਿਲੇਗਾ। ਉਧਰ ਇਸ ਮਾਮਲੇ ’ਚ ਸ਼ੁਰੂ ਤੋਂ ਨਜ਼ਰ ਰੱਖ ਰਹੇ ਐਡਵੋਕੇਟ ਲੇਖ ਰਾਜ ਢੋਟ ਨੇ ਕਿਹਾ ਕਿ ਇਸ ਕੇਸ ਵਿੱਚ ਸਾਰੇ ਸਬੂਤ ਡੇਰਾ ਮੁਖੀ ਦੇ ਖ਼ਿਲਾਫ਼ ਭੁਗਤੇ ਹਨ। ਫੈਸਲੇ ਦੀ ਕਾਪੀ ਮਿਲਣ ਮਗਰੋਂ ਇਸ ਕੇਸ ਨੂੰ ਸਪਰੀਮ ਕੋਰਟ ਵਿੱਚ ਉਸੇ ਕਾਨੂੰਨੀ ਤਾਕਤ ਨਾਲ ਲੜਿਆ ਜਾਵੇਗਾ ਜਿਵੇਂ ਹੇਠਲੀ ਅਦਾਲਤ ਵਿੱਚ ਲੜਿਆ ਗਿਆ ਸੀ।
Advertisement
Advertisement
×