DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਨੇਰੀ ਤੇ ਮੀਂਹ ਨੇ ਮੌਸਮ ਦਾ ਮਿਜ਼ਾਜ ਮੁੜ ਬਦਲਿਆ

ਮੌਸਮ ਵਿਭਾਗ ਵੱਲੋਂ ਰੈੱਡ ਅਲਰਟ; ਪਾਲਮ ਵਿੱਚ 92 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲੀ

  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿੱਚ ਵਰ੍ਹਦੇ ਮੀਂਹ ’ਚ ਜਾਂਦੇ ਹੋਏ ਵਾਹਨ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ ਅਤੇ ਐੱਨ ਸੀ ਆਰ ਵਿੱਚ ਅੱਜ ਦੁਪਹਿਰੇ ਅਚਾਨਕ ਆਏ ਤੂਫ਼ਾਨ ਅਤੇ ਮੀਂਹ ਨੇ ਮੌਸਮ ਦਾ ਮਿਜ਼ਾਜ ਮੁੜ ਪੂਰੀ ਤਰ੍ਹਾਂ ਬਦਲ ਦਿੱਤਾ। ਭਾਰਤੀ ਮੌਸਮ ਵਿਭਾਗ ਨੇ ਖਰਾਬ ਮੌਸਮ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਆਮ ਜਨਜੀਵਨ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ।

ਮੌਸਮ ਵਿਭਾਗ ਅਨੁਸਾਰ ਹਨੇਰੀ ਮਗਰੋਂ ਗਰਜ ਨਾਲ ਮੀਂਹ ਪਿਆ ਅਤੇ 70 ਤੋਂ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਪਾਲਮ ਵਿੱਚ ਦੁਪਹਿਰ ਢਾਈ ਵਜੇ ਹਵਾ ਦੀ ਰਫ਼ਤਾਰ 92 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ। ਸਵੇਰੇ ਵੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਵੱਡੀ ਰਾਹਤ ਮਿਲੀ।

Advertisement

ਦਿੱਲੀ ਦਾ ਤਾਪਮਾਨ ਇਸ ਵੇਲੇ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸਫਦਰਜੰਗ ਕੇਂਦਰ ਵਿੱਚ ਘੱਟੋ ਘੱਟ ਤਾਪਮਾਨ 28.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਮਾਮੂਲੀ ਵੱਧ ਸੀ।

Advertisement

ਮੌਸਮ ਵਿਭਾਗ ਦੇ ਵਿਗਿਆਨੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉੱਤਰ ਪੱਛਮੀ ਭਾਰਤ ਤੇ ਦਿੱਲੀ ਵਿੱਚ ਮੌਸਮ ਦੀ ਇਹ ਤਬਦੀਲੀ ਪੱਛਮੀ ਗੜਬੜੀ ਤੇ ਬੰਗਾਲ ਦੀ ਖਾੜੀ ਤੇ ਅਰਬ ਸਾਗਰ ਤੋਂ ਆ ਰਹੀਆਂ ਨਮੀ ਵਾਲੀਆਂ ਹਵਾਵਾਂ ਦੇ ਸੁਮੇਲ ਕਾਰਨ ਹੋਈ ਹੈ।

Advertisement
×