ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਬੂਤਰਬਾਜ਼ੀ ਕੇਸ ’ਚ ਔਰਤ ਕਾਬੂ

ਪੁਲੀਸ ਕਪਤਾਨ ਸਿਧਾਂਤ ਦੀ ਅਗਵਾਈ ਹੇਠ ਚਲਾਏ ਜਾ ਰਹੇ ਸਾਈਬਰ ਅਤੇ ਆਰਥਿਕ ਅਪਰਾਧ ਵਿਰੋਧੀ ਅਭਿਆਨ ਤਹਿਤ ਇਕਨਾਮਿਕ ਸੈੱਲ ਫਤਿਆਬਾਦ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਨਾਲ ਜੁੜੀ ਔਰਤ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ...
Advertisement

ਪੁਲੀਸ ਕਪਤਾਨ ਸਿਧਾਂਤ ਦੀ ਅਗਵਾਈ ਹੇਠ ਚਲਾਏ ਜਾ ਰਹੇ ਸਾਈਬਰ ਅਤੇ ਆਰਥਿਕ ਅਪਰਾਧ ਵਿਰੋਧੀ ਅਭਿਆਨ ਤਹਿਤ ਇਕਨਾਮਿਕ ਸੈੱਲ ਫਤਿਆਬਾਦ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਨਾਲ ਜੁੜੀ ਔਰਤ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਵਾਸੀ ਪੰਜਗਰਾਈਆਂ ਕਲਾਂ ਜ਼ਿਲ੍ਹਾ ਫ਼ਰੀਦਕੋਟ ਦੇ ਰੁੂਪ ਵਿੱਚ ਹੋਈ ਹੈ। ਮੁਲਜ਼ਮ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਇਸ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੂੰ ਵੀ ਕਾਬੂ ਕੀਤਾ ਜਾ ਚੁੱਕਾ ਹੈ। ਇਕਨਾਮਿਕ ਸੈੱਲ ਫਤਿਆਬਾਦ ਦੇ ਇੰਚਾਰਜ ਨਿਰੀਖਕ ਸੰਦੀਪ ਸਿੰਘ ਨੇ ਦੱਸਿਆ ਕਿ ਠੱਗੀ ਦੇ ਦੋਸ਼ ਹੇਠ ਥਾਣਾ ਸ਼ਹਿਰ ਰਤੀਆ ਵਿੱਚ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਜਸਬੀਰ ਸਿੰਘ ਪੁੱਤਰ ਗੋਲੂ ਰਾਮ ਵਾਸੀ ਰੱਤਾਖੇੜਾ ਨੇ ਪੁਲੀਸ ਨੂੰ ਦੱਸਿਆ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਪੁਰਤਗਾਲ ਅਤੇ ਜਰਮਨੀ ਭੇਜਣ ਦਾ ਝਾਂਸਾ ਦੇ ਕੇ ਨੌਂ ਲੱਖ ਦੀ ਠੱਗੀ ਮਾਰੀ ਸੀ।

Advertisement

ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਲਵਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ, ਸ਼ਿਵਦੀਪ ਪੁੱਤਰ ਹਰਦੇਵ, ਅੰਮ੍ਰਿਤਪਾਲ ਕੌਰ ਪੁੱਤਰੀ ਹਰਦੇਵ, ਪੂਜਾ ਰਾਣੀ ਅਤੇ ਜਸਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ ਮਿਲ ਕੇ ਵਿਦੇਸ਼ ਭੇਜਣ ਦੇ ਨਾਮ ’ਤੇ ਰਕਮ ਲਈ ਅਤੇ ਬਾਅਦ ਵਿੱਚ ਫ਼ਰਾਰ ਹੋ ਗਏ। ਸ਼ਿਕਾਇਤ ਦੀ ਜਾਂਚ ਉਪਰੰਤ ਇਕਨਾਮਿਕ ਸੈੱਲ ਨੇ ਕਾਰਵਾਈ ਕਰਦੇ ਹੋਏ ਪਹਿਲਾਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਸੀ ਅਤੇ ਹੁਣ ਜਸਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲੀਸ ਨੇ ਦੱਸਿਆ ਕਿ ਕੇਸ ਵਿੱਚ ਅਗਲੀ ਜਾਂਚ ਜਾਰੀ ਹੈ।

Advertisement
Show comments