ਔਰਤ 50 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ ਰਤੀਆ, 5 ਜੂਨ ਪੁਲੀਸ ਸੁਪਰਡੈਂਟ ਸਿਧਾਂਤ ਜੈਨ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਥਾਣਾ ਸਿਟੀ ਰਤੀਆ ਪੁਲੀਸ ਨੇ ਔਰਤ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਰਣਜੀਤ ਨੇ...
Advertisement
ਪੱਤਰ ਪ੍ਰੇਰਕ
ਰਤੀਆ, 5 ਜੂਨ
Advertisement
ਪੁਲੀਸ ਸੁਪਰਡੈਂਟ ਸਿਧਾਂਤ ਜੈਨ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਥਾਣਾ ਸਿਟੀ ਰਤੀਆ ਪੁਲੀਸ ਨੇ ਔਰਤ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਰਣਜੀਤ ਨੇ ਦੱਸਿਆ ਕਿ ਪੁਲੀਸ ਟੀਮ ਬਾਈਪਾਸ ਟੋਹਾਣਾ ਰੋਡ, ਰਤੀਆ ’ਤੇ ਗਸ਼ਤ ’ਤੇ ਸੀ। ਇਸ ਦੌਰਾਨ ਸਾਹਮਣੇ ਤੋਂ ਔਰਤ ਪਲਾਸਟਿਕ ਬੈਗ ਲੈ ਕੇ ਆਉਂਦੀ ਦਿਖਾਈ ਦਿੱਤੀ, ਜੋ ਪੁਲੀਸ ਨੂੰ ਦੇਖ ਕੇ ਘਬਰਾ ਗਈ ਅਤੇ ਅਚਾਨਕ ਪਿੱਛੇ ਮੁੜ ਕੇ ਇੱਕ ਘਰ ਵਿੱਚ ਜਾਣ ਲੱਗੀ। ਸ਼ੱਕ ਦੇ ਆਧਾਰ ’ਤੇ ਪੁਲੀਸ ਨੇ ਉਸ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਰਾਣੀ ਕੌਰ ਵਾਸੀ ਵਾਰਡ ਨੰਬਰ 5, ਰਤੀਆ ਹੈ। ਪੁਲੀਸ ਨੇ ਔਰਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਹੋਰ ਜਾਂਚ ਜਾਰੀ ਹੈ।
Advertisement
×