ਔਰਤ ਇੱਕ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ
ਪੱਤਰ ਪ੍ਰੇਰਕ ਟੋਹਾਣਾ, 7 ਜੁਲਾਈ ਪੁਲੀਸ ਨੇ ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਇਕ ਔਰਤ ਨੂੰ 1 ਕਿਲੋ 120 ਗਰਾਮ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਪੁਲੀਸ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ...
Advertisement
ਪੱਤਰ ਪ੍ਰੇਰਕ
ਟੋਹਾਣਾ, 7 ਜੁਲਾਈ
Advertisement
ਪੁਲੀਸ ਨੇ ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਇਕ ਔਰਤ ਨੂੰ 1 ਕਿਲੋ 120 ਗਰਾਮ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਪੁਲੀਸ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਤਿਹਾਬਾਦ ਦੀ ਊਧਮ ਸਿੰਘ ਕਲੋਨੀ ਵਿੱਚ ਕਿਰਾਏ ਦੇ ਮਕਾਨ ’ਚ ਰਹਿੰਦੀ ਮਨਜੀਤ ਤੌਰ ਤੇ ਉਸ ਦਾ ਪਤੀ ਸੁਖਜਿੰਦਰ ਸਿੰਘ ਅਫ਼ੀਮ ਤਸਕਰੀ ਦਾ ਕੰਮ ਕਰਦੇ ਹਨ। ਪੁਲੀਸ ਮੁਤਾਬਕ ਸੁਖਜਿੰਦਰ ਸਿੰਘ ਅਫ਼ੀਮ ਦੀ ਸਪਲਾਈ ਕਰਨ ਲਈ ਬਾਹਰ ਗਿਆ ਸੀ। ਇਸ ਦੌਰਾਨ ਥਾਣੇਦਾਰ ਕੁਲਦੀਪ ਸਿੰਘ ਦੀ ਟੀਮ ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਤਾਂ ਉਨ੍ਹਾਂ ਨੂੰ ਉਥੋਂ 1.120 ਕਿਲੋ ਅਫੀਮ ਬਰਾਮਦ ਹੋਈ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਉਸ ਦੇ ਪਤੀ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।
Advertisement
Advertisement
×

