ਔਰਤਾਂ ਨੂੰ ਮਿਲ ਰਿਹੈ ਲਾਡੋ ਲਕਸ਼ਮੀ ਯੋਜਨਾ ਦਾ ਲਾਭ: ਡੀ ਸੀ
ਸਰਕਾਰ ਵੱਲੋਂ ਲਾਗੂ ਕੀਤੀ ਗਈ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ ਜੀਂਦ ਜ਼ਿਲ੍ਹੇ ਵਿੱਚ ਦੋ ਮਹੀਨਿਆਂ ਵਿੱਚ 35 ਹਜ਼ਾਰ ਤੋਂ ਵੱਧ ਔਰਤਾਂ ਨੂੰ ਲਾਭ ਮਿਲਿਆ ਹੈ। ਨਵੰਬਰ ਵਿੱਚ 17,012 ਔਰਤਾਂ ਅਤੇ ਦਸੰਬਰ ਮਹੀਨੇ ਵਿੱਚ ਇਹ ਅੰਕੜਾ 35 ਹਜ਼ਾਰ ਨੂੰ ਪਾਰ...
Advertisement
ਸਰਕਾਰ ਵੱਲੋਂ ਲਾਗੂ ਕੀਤੀ ਗਈ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ ਜੀਂਦ ਜ਼ਿਲ੍ਹੇ ਵਿੱਚ ਦੋ ਮਹੀਨਿਆਂ ਵਿੱਚ 35 ਹਜ਼ਾਰ ਤੋਂ ਵੱਧ ਔਰਤਾਂ ਨੂੰ ਲਾਭ ਮਿਲਿਆ ਹੈ। ਨਵੰਬਰ ਵਿੱਚ 17,012 ਔਰਤਾਂ ਅਤੇ ਦਸੰਬਰ ਮਹੀਨੇ ਵਿੱਚ ਇਹ ਅੰਕੜਾ 35 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਦੇ ਤਹਿਤ 77642 ਔਰਤਾਂ ਨੇ ਅਰਜ਼ੀ ਦਿੱਤੀ ਸੀ ਜਿਨ੍ਹਾਂ ’ਚੋਂ 63701 ਅਰਜ਼ੀਆਂ ਮਨਜ਼ੂਰ ਹੋਈਆਂ ਹਨ। ਇਨ੍ਹਾਂ ਵਿੱਚੋਂ 35128 ਔਰਤਾਂ ਨੂੰ ਕਿਸ਼ਤਾਂ ਜਾਰੀ ਹੋ ਚੁੱਕੀਆਂ ਹਨ। ਡੀ ਸੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਦੀ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਅੱਜ ਜ਼ਿਲ੍ਹੇ ਦੀਆਂ ਹਜ਼ਾਰਾਂ ਲੋੜਵੰਦ ਔਰਤਾਂ ਦੇ ਜੀਵਨ ਵਿੱਚ ਰੌਸ਼ਨੀ ਲੈ ਕੇ ਆਈ ਹੈ।
Advertisement
Advertisement
