ਡੀਏਵੀ ਸਕੂਲ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ
ਪੱਤਰ ਪ੍ਰੇਰਕ
ਨਰਾਇਣਗੜ੍ਹ, 22 ਅਪਰੈਲ
ਡੀਏਵੀ ਪਬਲਿਕ (ਸੀਨੀਅਰ ਸੈਕੰਡਰੀ) ਸਕੂਲ ਨਰਾਇਣਗੜ੍ਹ ਵਿੱਚ ਲੀਗਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਧਰਤੀ ਦੀ ਰੱਖਿਆ ਕਰਨ ਦੀ ਸਹੁੰ ਚੁੱਕੀ। ਪ੍ਰਿੰਸੀਪਲ ਡਾ. ਆਰਪੀ ਰਾਠੀ ਦੀ ਪ੍ਰਧਾਨਗੀ ਹੇਠ ਵਾਤਾਵਰਨ ਨਾਲ ਸਬੰਧਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ ਲੇਖਣ, ਪੇਂਟਿੰਗ ਅਤੇ ਸਲੋਗਨ ਲਿਖਣ ਰਾਹੀਂ ਹਰੀ ਧਰਤੀ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਪੌਦੇ ਲਗਾਏ ਗਏ। ਬੱਚਿਆਂ ਨੇ ਧਰਤੀ ਬਚਾਓ - ਜ਼ਿੰਦਗੀ ਬਚਾਓ ਦਾ ਸੁਨੇਹਾ ਦਿੰਦੇ ਹੋਏ ਆਕਰਸ਼ਕ ਪੇਂਟਿੰਗਾਂ ਬਣਾਈਆਂ। ਡਾ. ਰਾਠੀ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਕੁਦਰਤ ਦਾ ਸ਼ੋਸ਼ਣ ਹੋ ਰਿਹਾ ਹੈ, ਉਸ ਨਾਲ ਵਿਸ਼ਵ ਪੱਧਰ ’ਤੇ ਵਾਤਾਵਰਣ ਪ੍ਰਤੀ ਚਿੰਤਾ ਹੋਣਾ ਸੁਭਾਵਿਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਤ ਨਾ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਲਾਏ ਪੌਦਿਆਂ ਦੀ ਸੰਭਾਲ ਕਰਨ ਲਈ ਵੀ ਆਖਿਆ ।