ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਸ਼ਵ ਪੰਜਾਬੀ ਸੰਸਥਾ ਵੱਲੋਂ ਦਿੱਲੀ ਕਮੇਟੀ ਦੇ ਆਗੂਆਂ ਦਾ ਸਨਮਾਨ

ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਨੂੰ ਮਿਲ ਕੇ ਚਲਾਉਣ ਦਾ ਸੱਦਾ
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 2 ਜੁਲਾਈ

Advertisement

ਵਿਸ਼ਵ ਪੰਜਾਬੀ ਸੰਸਥਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦਾ ਸਨਮਾਨ ਕੀਤਾ ਗਿਆ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਕੇਪੀ ਸਿੰਘ ਅਤੇ ਹੋਰ ਅਹੁਦੇਦਾਰਾਂ, ਮੈਂਬਰਾਂ ਦਾ ਸਨਮਾਨ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਚੇਅਰਮੈਨ ਵਿਕਰਮਜੀਤ ਸਿੰਘ ਸਾਹਨੀ ਅਤੇ ਬਾਕੀ ਸਨਅਤਕਾਰਾਂ ਨੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਨਮਾਨਤ ਮਹਿਮਾਨ ਵਜੋਂ ਸ਼ਾਮਲ ਹੋਏ। ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਇਸ ਮੌਕੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਨੂੰ ਮਿਲ ਕੇ ਚਲਾਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਵਿੱਚੋਂ ਨਾਂਹਪੱਖੀ ਵਿਚਾਰਧਾਰਾ ਨੂੰ ਘਟਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਗੁਰੂ ਤੇਗ਼ ਬਹਾਦਰ ਸਾਹਿਬ ਨਾਲ ਸਬੰਧਤ ਸ਼ਤਾਬਦੀ ਮਨਾਉਣ ਬਾਰੇ ਵੀ ਵਿਚਾਰਾਂ ਕੀਤੀਆਂ। ਕਮੇਟੀ ਵੱਲੋਂ ਕਰੋਨਾ ਕਾਲ ਸਣੇ ਸਮੇਂ ਕੀਤੇ ਕਾਰਜਾਂ ਨੂੰ ਯਾਦ ਕੀਤਾ ਗਿਆ। ਖ਼ਾਲਸਾ ਸਕੂਲਾਂ ਨੂੰ ਸੁਧਾਰਨ ਲਈ ਵੀ ਸੁਝਾਅ ਦਿੱਤੇ ਗਏ। ਤਰਲੋਚਨ ਸਿੰਘ ਨੇ ਕਿਹਾ ਕਿ ਚਾਂਦਨੀ ਚੌਕ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਸਿੰਘ ਸ਼ਹੀਦਾਂ ਦੀ ਸ਼ਹਾਦਤ ਸਬੰਧੀ ਅਜਿਹਾ ਉਪਰਾਲਾ ਕੀਤਾ ਜਾਵੇ ਜਿਸ ਤੋਂ ਗੈ਼ਰ ਸਿੱਖ ਵੀ ਜਾਣਕਾਰੀ ਲੈ ਸਕਣ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਸ੍ਰੀ ਸਾਹਨੀ ਵੱਲੋਂ ਬਹੁਤ ਸਾਰੇ ਖੇਤਰਾਂ ਵਿੱਚ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਬੁੱਧੀਜੀਵੀਆਂ ਨੂੰ ਸਿੱਖ ਆਗੂਆਂ ਨਾਲ ਰਲ਼ ਕੇ ਕੌਮ ਦੀ ਬਿਹਤਰੀ ਲਈ ਸਾਂਝੇ ਯਤਨ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਇਸ ਮੌਕੇ ਵਿਰੋਧੀ ਧਿਰ ਦੇ ਆਗੂਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਪ੍ਰਤੀ ਸੁਹਿਰਦ ਹੈ।

Advertisement