ਕੁਸ਼ਤੀ ਵਿੱਚ ਆਪਣੀ ਤਾਕਤ ਦਿਖਾਉਂਦੇ ਹੋਏ ਪਹਿਲਵਾਨ।
ਰਾਮਗੜ੍ਹੀਆ ਸੁਸਾਇਟੀ ਜਵਾਹਰ ਕਲੋਨੀ ਫਰੀਦਾਬਾਦ ਵੱਲੋਂ ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਵਿੱਤੀ ਸਹਾਇਤਾ ਕੀਤੀ ਹੈ। ਰਾਮਗੜ੍ਹੀਆ ਸੁਸਾਇਟੀ ਦੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਿੱਥੇ ਹੜ੍ਹਾਂ ਨੇ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ, ਉੱਥੇ ਸੁਸਾਇਟੀ ਦੀ ਟੀਮ ਘੋਨੇਵਾਲ...
Advertisement
ਰਾਮਗੜ੍ਹੀਆ ਸੁਸਾਇਟੀ ਜਵਾਹਰ ਕਲੋਨੀ ਫਰੀਦਾਬਾਦ ਵੱਲੋਂ ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਵਿੱਤੀ ਸਹਾਇਤਾ ਕੀਤੀ ਹੈ। ਰਾਮਗੜ੍ਹੀਆ ਸੁਸਾਇਟੀ ਦੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਿੱਥੇ ਹੜ੍ਹਾਂ ਨੇ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ, ਉੱਥੇ ਸੁਸਾਇਟੀ ਦੀ ਟੀਮ ਘੋਨੇਵਾਲ ਅੰਮ੍ਰਿਤਸਰ ਪਹੁੰਚੀ। ਗੁਰੂ ਕਾ ਬਾਗ਼ ਦੇ ਲੋਕਾਂ ਨੇ ਟਰੈਕਟਰ ਤਾਇਨਾਤ ਕੀਤੇ ਹਨ ਜੋ ਜ਼ਮੀਨ ਨੂੰ ਪੱਧਰਾ ਕਰ ਰਹੇ ਹਨ। ਸੁਸਾਇਟੀ ਦੇ ਅਹੁਦੇਦਾਰਾਂ ਨੇ ਆਪਸੀ ਸਲਾਹ ਨਾਲ ਤਰਨ ਤਾਰਨ ਦੇ ਰਹਿਣ ਵਾਲੇ ਜਗਤਾਰ ਸਿੰਘ ਨੂੰ ਵਿੱਤੀ ਸਹਾਇਤਾ ਦਿੱਤੀ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖੇਤੀਬਾੜੀ ਜ਼ਮੀਨ ਵਿੱਚੋਂ ਰੇਤ ਨੂੰ ਹਟਾਉਣ ਦਾ ਕੰਮ ਬਹੁਤ ਵੱਡਾ ਹੈ ਅਤੇ ਇਸ ਲਈ ਵੱਡੀ ਮਾਤਰਾ ਵਿੱਚ ਡੀਜ਼ਲ ਅਤੇ ਮਸ਼ੀਨਰੀ ਦੀ ਲੋੜ ਹੈ। ਇਸੇ ਕਰ ਕੇ ਰਾਮਗੜ੍ਹੀਆ ਸੁਸਾਇਟੀ ਵੱਲੋਂ ਡੀਜ਼ਲ ਲਈ ਵਿੱਤੀ ਸਹਾਇਤਾ ਕੀਤੀ।
Advertisement
Advertisement
×