ਹਰਿਆਣਾ ’ਚ ਯਮੁਨਾ, ਘੱਗਰ, ਮਾਰਕੰਡਾ ਤੇ ਟਾਂਗਰੀ ਨੇ ਵਜਾਈ ਖ਼ਤਰੇ ਦੀ ਘੰਟੀ
ਹਰਿਆਣਾ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਯਮੁਨਾ, ਘੱਗਰ, ਟਾਂਗਰੀ ਤੇ ਮਾਰਕੰਡਾ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਨਦੀਆਂ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਨੇ ਸੂਬੇ ਵਿੱਚ ਖਤਰੇ ਦੀ ਘੰਟੀ ਵਜਾ ਦਿੱਤੀ ਹੈ। ਇਸ ਦੇ...
Advertisement
ਹਰਿਆਣਾ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਯਮੁਨਾ, ਘੱਗਰ, ਟਾਂਗਰੀ ਤੇ ਮਾਰਕੰਡਾ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਨਦੀਆਂ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਨੇ ਸੂਬੇ ਵਿੱਚ ਖਤਰੇ ਦੀ ਘੰਟੀ ਵਜਾ ਦਿੱਤੀ ਹੈ। ਇਸ ਦੇ ਨਾਲ ਹੀ ਅੱਧਾ ਦਰਜਨ ਦੇ ਕਰੀਬ ਜ਼ਿਲ੍ਹਿਆਂ ਦੇ ਕਈ ਪਿੰਡਾਂ ਵਿੱਚ ਪਾਣੀ ਵੜ ਵੀ ਗਿਆ ਹੈ। ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਕੁਰੂਕਸ਼ੇਤਰ, ਫਤਿਆਬਾਦ, ਭਿਵਾਨੀ, ਕਰਨਾਲ ਤੇ ਯਮੁਨਾਨਗਰ ਵਿੱਚ ਘਰਾਂ ਦੀ ਛੱਤ ਵੀ ਡਿੱਗ ਗਈ ਹੈ। ਇਸ ਕਰਕੇ ਤਿੰਨ ਬੱਚੀਆਂ ਸਣੇ 8 ਜਣਿਆਂ ਦੀ ਮੌਤ ਹੋ ਗਈ ਹੈ। ਉਧਰ, ਯਮੁਨਾਨਗਰ ਵਿੱਚ ਦੋ ਨੌਜਵਾਨਾਂ ਦੇ ਨਦੀ ਵਿੱਚ ਡੁੱਬਣ ਕਰਕੇ ਮੌਤ ਹੋ ਗਈ ਹੈ।
Advertisement
Advertisement