ਸੜਕ ਹਾਦਸੇ ਵਿੱਚ ਨੌਜਵਾਨ ਮਜ਼ਦੂਰ ਦੀ ਮੌਤ
ਇੱਥੋਂ ਦੇ ਪਿੰਡ ਮੌਜੂਖੇੜਾ ਕੋਲ ਅੱਜ ਹੋਏ ਇੱਕ ਸੜਕ ਹਾਦਸੇ ਵਿੱਚ ਕੁਲਦੀਪ ਸਿੰਘ (31) ਪੁੱਤਰ ਕਾਲਾ ਸਿੰਘ ਵਾਸੀ ਮੁਸਾਹਿਬਵਾਲਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਸਕੂਲ ਬੱਸ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਕਾਰਨ ਕੁਲਦੀਪ ਸਿੰਘ ਗੰਭੀਰ ਜ਼ਖਮੀ ਹੋ...
Advertisement
ਇੱਥੋਂ ਦੇ ਪਿੰਡ ਮੌਜੂਖੇੜਾ ਕੋਲ ਅੱਜ ਹੋਏ ਇੱਕ ਸੜਕ ਹਾਦਸੇ ਵਿੱਚ ਕੁਲਦੀਪ ਸਿੰਘ (31) ਪੁੱਤਰ ਕਾਲਾ ਸਿੰਘ ਵਾਸੀ ਮੁਸਾਹਿਬਵਾਲਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਸਕੂਲ ਬੱਸ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਕਾਰਨ ਕੁਲਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਉਹ ਮਜ਼ਦੂਰ ਵਜੋਂ ਕੰਮ ਕਰਨ ਲਈ ਪਿੰਡ ਮੌਜੂਖੇੜਾ ਆਇਆ ਹੋਇਆ ਸੀ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
Advertisement
Advertisement