ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਪਿੰਡ ਸਾਦੇਵਾਲਾ ਦੇ ਨਜ਼ਦੀਕ 19 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਸੜਕ ਕਿਨਾਰੇ ਦਰੱਖਤ ਨਾਲ ਲਟਕਦੀ ਮਿਲੀ ਹੈ। ਲਾਸ਼ ਦਾ ਪਤਾ ਲੱਗਣ ’ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ। ਮੌਕੇ ’ਤੇ ਪਹੁੰਚੀ ਪੁਲੀਸ...
ਪਿੰਡ ਸਾਦੇਵਾਲਾ ਦੇ ਨਜ਼ਦੀਕ 19 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਸੜਕ ਕਿਨਾਰੇ ਦਰੱਖਤ ਨਾਲ ਲਟਕਦੀ ਮਿਲੀ ਹੈ। ਲਾਸ਼ ਦਾ ਪਤਾ ਲੱਗਣ ’ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ। ਮੌਕੇ ’ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਦਰੱਖਤ ਤੋਂ ਉਤਾਰ ਕੇ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੀ ਪਛਾਣ ਕਰਨ ਸੈਦੇਵਾਲਾ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਫਤਿਹਾਬਾਦ ਦੇ ਨਾਗਪੁਰ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਮਹੀਨੇ ਤੋਂ ਸੈਦੇਵਾਲਾ ਵਿੱਚ ਆਪਣੇ ਨਾਨਕੇ ਘਰ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਨੌਜਵਾਨ ਬੇਰੁਜ਼ਗਾਰ ਸੀ। ਪਰਿਵਾਰ ਨੇ ਦੱਸਿਆ ਕਿ ਕਰਨ ਰਾਤ ਨੂੰ ਆਪਣੀ ਦਾਦੀ ਨੂੰ ਵਾਸ਼ਰੂਮ ਜਾਣ ਦਾ ਕਹਿ ਕੇ ਘਰੋਂ ਨਿਕਲਿਆ ਸੀ, ਜਦੋਂ ਉਹ ਕਾਫ਼ੀ ਦੇਰ ਤੱਕ ਵਾਪਸ ਨਹੀਂ ਆਇਆ ਤਾਂ ਉਸ ਦੀ ਦਾਦੀ ਨੇ ਸੋਚਿਆ ਕਿ ਉਹ ਆਪਣੇ ਚਾਚੇ ਨਾਲ ਸੌਂ ਗਿਆ ਹੋਵੇਗਾ। ਸਵੇਰੇ ਪਿੰਡ ਵਾਸੀਆਂ ਨੇ ਉਸ ਦੀ ਲਾਸ਼ ਸੜਕ ਕਿਨਾਰੇ ਦਰੱਖਤ ਨਾਲ ਲਟਕਦੀ ਦੇਖੀ ਅਤੇ ਤੁਰੰਤ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਕਰਨ ਪਿਛਲੇ ਕੁੱਝ ਦਿਨਾਂ ਤੋਂ ਘਰੇਲੂ ਸਮੱਸਿਆਵਾਂ ਤੋਂ ਪ੍ਰੇਸ਼ਾਨ ਸੀ। ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਖ਼ੁਦਕੁਸ਼ੀ ਦੇ ਅਸਲ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

