ਨੌਜਵਾਨ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਪੱਤਰ ਪ੍ਰੇਰਕ ਰਤੀਆ, 8 ਜੁਲਾਈ ਪਿੰਡ ਨਾਗਪੁਰ ਦੇ ਇੱਕ ਜਨਰਲ ਸਟੋਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮ ਜਤਿੰਦਰ ਉਰਫ ਬੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿੰਡ...
Advertisement
ਪੱਤਰ ਪ੍ਰੇਰਕ
ਰਤੀਆ, 8 ਜੁਲਾਈ
Advertisement
ਪਿੰਡ ਨਾਗਪੁਰ ਦੇ ਇੱਕ ਜਨਰਲ ਸਟੋਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮ ਜਤਿੰਦਰ ਉਰਫ ਬੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿੰਡ ਵਿਚ ਸਥਿਤ ਸੰਤ ਗੰਗਾ ਦਾਸ ਜਨਰਲ ਸਟੋਰ ਦੇ ਮਾਲਕ ਗੁਰਜੰਟ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਪਿੰਡ ਨਾਗਪੁਰ ਵਿੱਚ ਉਸ ਦੇ ਘਰ ਨੇੜੇ ਹੀ ਉਸ ਦੀ ਦੁਕਾਨ ਹੈ। ਬੀਤੀ ਰਾਤ ਕਰੀਬ 8 ਵਜੇ ਜਤਿੰਦਰ ਦੁਕਾਨ ਵਿਚ ਵੜਿਆ ਅਤੇ ਉਸ ਨੇ ਬੜੇ ਯੋਜਨਾਬੱਧ ਤਰੀਕੇ ਨਾਲ ਦੁਕਾਨ ਦੇ ਗੱਲੇ ਵਿਚ ਪਏ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਦੁਕਾਨ ’ਚ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਨੌਜਵਾਨ ਦੀ ਪਛਾਣ ਵੀ ਹੋ ਗਈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
