ਪੱਤਰ ਪ੍ਰੇਰਕ
ਰਤੀਆ, 17 ਅਗਸਤ
ਨਾਰਕੋਟਿਕ ਸੈੱਲ ਦੀ ਟੀਮ ਨੇ ਸ਼ਹਿਰ ਦੇ ਵਾਰਡ ਨੰਬਰ ਛੇ ਵਿੱਚ ਗਸ਼ਤ ਦੌਰਾਨ ਇੱਕ ਨੌਜਵਾਨ ਪਾਸੋਂ 1 ਕਿਲੋ 400 ਗ੍ਰਾਮ ਭੁੱਕੀ ਚੂਰਾ ਬਰਾਮਦ ਕੀਤਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਕਤ ਨੌਜਵਾਨ ਦੀ ਪਛਾਣ ਜਗਰੂਪ ਸਿੰਘ ਵਾਸੀ ਰਤੀਆ ਵਜੋਂ ਹੋਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨਾਰਕੋਟਿਕ ਸੈੱਲ ਦੀ ਪੁਲੀਸ ਪਾਰਟੀ ਗਸ਼ਤ ’ਤੇ ਸੀ ਤਾਂ ਵਾਰਡ ਨੰਬਰ 6 ਵਿੱਚ ਇੱਕ ਨੌਜਵਾਨ ਹੱਥ ਵਿੱਚ ਲਿਫਾਫਾ ਫੜੀ ਆਉਂਦਾ ਦਿਖਾਈ ਦਿੱਤਾ। ਉਕਤ ਨੌਜਵਾਨ ਪੁਲੀਸ ਨੂੰ ਦੇਖ ਕੇ ਮੁੜਨ ਲੱਗਾ ਤਾਂ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਕਾਇਦੇ ਅਨੁਸਾਰ ਤਲਾਸ਼ੀ ਲੈਣ ’ਤੇ ਉਸ ਪਾਸੋਂ 1 ਕਿਲੋ 400 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ, ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਉਕਤ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।