ਨਿੱਜੀ ਪੱਤਰ ਪ੍ਰੇਰਕ
ਸਿਰਸਾ, 26 ਅਪਰੈਲ
ਪੁਲੀਸ ਦੀ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 42600 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਨੌਜਵਾਨ ਦੀ ਪਛਾਣ ਮੰਗਤ ਰਾਮ ਵਾਸੀ ਬੁਢਾਭਾਣਾ ਸਿਰਸਾ ਵਜੋਂ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਵਿਕਰਾਂਤ ਭੂਸ਼ਨ ਨੇ ਦੱਸਿਆ ਕਿ ਦੱਸਿਆ ਕਿ ਪੁਲੀਸ ਦੀ ਐਂਟੀਨਾਰਕੋਟਿਕਸ ਸੈੱਲ ਦੀ ਟੀਮ ਸਬ-ਇੰਸਪੈਕਟਰ ਪ੍ਰਵੀਨ ਕੁਮਾਰ ਦੀ ਅਗਵਾਈ ’ਚ ਹਿਸਾਰ ਰੋਡ ’ਤੇ ਸਥਿਤ ਦਿੱਲੀ ਪੁਲ ਨੇੜੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਸੇ ਦੌਰਾਨ ਸ਼ਹਿਰ ਦੇ ਕਿਸਾਨ ਚੌਂਕ ਵਾਲੇ ਪਾਸਿਓਂ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਅਤੇ ਪੁਲੀਸ ਨੂੰ ਸਾਹਮਣੇ ਦੇਖ ਕੇ ਮੋਟਰਸਾਈਕਲ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਉਸ ਨੂੰ ਕਾਬੂ ਕਰ ਲਿਆ।