ਜੀਂਦ (ਪੱਤਰ ਪ੍ਰੇਰਕ): ਪਿੰਡ ਸੰਡੀਲ ਵਿੱਚ ਇੱਕ ਨੌਜਵਾਨ ਦੀ ਸੱਪ ਦੇ ਡੱਸਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਰਾਜੇਸ਼ (32) ਵਾਸੀ ਪਿੰਡ ਰੋਹੇੜਾ ਜ਼ਿਲ੍ਹਾ ਕੈਥਲ ਵਜੋਂ ਹੋਈ ਹੈ। ਇਹ ਨੌਜਵਾਨ ਇੱਥੇ ਆਪਣੇ ਕਿਸੇ ਕੰਮ ਲਈ ਆਇਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਅਲੇਵਾ ਤਹਿਤ ਨਗਰਾਂ ਪੁਲੀਸ ਚੌਕੀ ਦੇ ਅਧਿਕਾਰੀਆਂ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਉੱਤੇ ਮਾਮਲੇ ਦੀ ਜਾਂਚ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।