DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Viksit Bharat ਲਈ Youth ਦੀ ਹਿੱਸੇਦਾਰੀ ਅਹਿਮ: ਬਰਾਲਾ

ਰਾਜ ਸਭਾ ਮੈਂਬਰ ਨੇ ਵਾਤਾਵਰਨ ਸੰਭਾਲ ਦਾ ਸੱਦਾ ਦਿੱਤਾ; ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਸ਼ੁਰੂ

  • fb
  • twitter
  • whatsapp
  • whatsapp
featured-img featured-img
ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੂੰ ਪੌਦਾ ਭੇਟ ਕਰਦੇ ਹੋਏ ਪਤਵੰਤੇ।
Advertisement

ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਪਿੰਡ ਦਮਕੋਰਾ ਦੇ ਸਟੇਡੀਅਮ ਵਿੱਚ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੌਦਾ ਲਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਸੁਪਨਾ ਪੂਰਾ ਕਰਨ ਲਈ ਨੌਜਵਾਨਾਂ ਦੀ ਹਿੱਸੇਦਾਰੀ ਸਭ ਤੋਂ ਅਹਿਮ ਹੈ। ਰਾਸ਼ਟਰ ਨਿਰਮਾਣ, ਵਾਤਾਵਰਨ ਸੁਰੱਖਿਆ ਅਤੇ ਸਮਾਜਿਕ ਜਾਗਰੂਕਤਾ ਵਰਗੀਆਂ ਮੁਹਿੰਮਾਂ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੇਸ਼ ਨੂੰ ਨਵੀਆਂ ਉੱਚਾਈਆਂ ਤੱਕ ਲੈ ਕੇ ਜਾ ਸਕਦੀ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੁਭਾਸ਼ ਬਰਾਲਾ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਕੇਂਦਰ ਸਰਕਾਰ ਨੇ ਸੇਵਾ, ਸੁਸ਼ਾਸਨ, ਗਰੀਬ ਕਲਿਆਣ ਅਤੇ ਰਾਸ਼ਟਰ ਨਿਰਮਾਣ ਨੂੰ ਆਪਣੀ ਕਾਰਜਸ਼ੈਲੀ ਦਾ ਕੇਂਦਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਵਿਕਾਸ, ਬੁਨਿਆਦੀ ਢਾਂਚੇ, ਡਿਜ਼ੀਟਲ ਕ੍ਰਾਂਤੀ, ਸਮਾਜਿਕ ਸੁਰੱਖਿਆ, ਆਤਮਨਿਰਭਰਤਾ ਅਤੇ ਆਰਥਿਕ ਮਜ਼ਬੂਤੀ ਦੇ ਖੇਤਰਾਂ ਵਿੱਚ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ। ਅੱਜ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਦੇਸ਼ ਵਜੋਂ ਆਪਣੀ ਪਹਿਚਾਣ ਬਣਾ ਚੁੱਕਾ ਹੈ। ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ਦਾ ਇਹ ਮੌਕਾ ਸਿਰਫ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਨਹੀਂ, ਸਗੋਂ ਸਮਾਜ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਲਈ ਵੀ ਹੈ।

Advertisement

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਸੰਸਾਰ ਸਾਹਮਣੇ ਵੱਡੀਆਂ ਚੁਣੌਤੀਆਂ ਹਨ, ਜਿਨ੍ਹਾਂ ਨਾਲ ਨਜਿੱਠਣ ਲਈ ਪੌਦੇ ਲਗਾਉਣਾ ਸਭ ਤੋਂ ਸਰਲ ਉਪਾਅ ਹੈ। ਹਰ ਨਾਗਰਿਕ ਨੂੰ ਆਪਣੇ ਜੀਵਨ ਵਿੱਚ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੌਦਿਆਂ ਦੇ ਪਾਲਕ ਬਣ ਕੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਨਿਭਾਉਣ। ਇਸ ਮੌਕੇ ਉਪ ਮੰਡਲ ਮੈਜਿਸਟਰੇਟ (ਐੱਸ ਡੀ ਐੱਮ) ਆਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਇੱਕ ਵਿਸ਼ੇਸ਼ ਜਨ-ਕਲਿਆਣਕਾਰੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਖੇਤਰ ਵਿੱਚ ਤਿੰਨ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨਾਲ ਜੋੜਨਾ ਹੈ। ਜੇਕਰ ਕਿਸੇ ਵਿਅਕਤੀ ਦੀ ਕੋਈ ਸਰਕਾਰੀ ਸਹੂਲਤ ਜਾਂ ਪੈਨਸ਼ਨ ਬੰਦ ਹੋ ਗਈ ਹੈ ਤਾਂ ਉਹ ਕੈਂਪ ਵਿੱਚ ਪਹੁੰਚ ਕੇ ਉਸਨੂੰ ਮੁੜ ਚਾਲੂ ਕਰਵਾ ਸਕਦਾ ਹੈ। ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਵਾਤਾਵਰਨ ਦੀ ਰੱਖਿਆ ਦਾ ਅਹਿਦ ਲਿਆ।

Advertisement

Advertisement
×