ਪੱਤਰ ਪ੍ਰੇਰਕ
ਜੀਂਦ, 24 ਜੁਲਾਈ
ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਕੀਤੀ ਗਈ ਟਿੱਪਣੀ ਕਾਰਨ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਭਾਰਤੀ ਨੌਜਵਾਨ ਸਭਾ ਅਤੇ ਜੋਸ਼ੀ ਸਮਾਜ ਸੇਵਾ ਸਮਿਤੀ ਨੇ ਇੱਥੇ ਰੈਸਟ ਹਾਊਸ ਵਿੱਚ ਇਕੱਠੇ ਹੋ ਕੇ ਸੰਸਦ ਮੈਂਬਰ ਦੇ ਖ਼ਿਲਾਫ਼ ਸੰਵਿਧਾਨਕ ਕਾਰਵਾਈ ਲਈ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ ਹੈ। ਨੌਜਵਾਨ ਸਭਾ ਦੇ ਬਬਲੂ ਮਿਰਚਪੁਰ ਨੇ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿ ਕੇ ਨਾ ਕੇਵਲ ਉਸ ਸ਼ਹੀਦ ਦਾ, ਸਗੋਂ ਉਨ੍ਹਾਂ ਲੱਖਾਂ ਸ਼ਹੀਦਾਂ ਅਤੇ ਕ੍ਰਾਂਤੀਕਾਰੀਆਂ ਦਾ ਵੀ ਅਪਮਾਨ ਕੀਤਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆ। ਉਹ ਸੰਸਦ ਮੈਂਬਰ ਦੀ ਇਸ ਟਿੱਪਣੀ ਦੀ ਸਖ਼ਤ ਨਿੰਦਿਆਂ ਕਰਦੇ ਹਨ।