ਸੀਲਮਪੁਰ ਵਿੱਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਨਵੀਂ ਦਿੱਲੀ, 28 ਅਪਰੈਲ ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਖੇਤਰ ਵਿੱਚ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਪੁਲੀਸ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਘਟਨਾ ਐਤਵਾਰ ਰਾਤ ਲਗਪਗ 11.40 ਵਜੇ ਵਾਪਰੀ। ਮ੍ਰਿਤਕ ਦੀ ਪਛਾਣ...
Advertisement
ਨਵੀਂ ਦਿੱਲੀ, 28 ਅਪਰੈਲ
ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਖੇਤਰ ਵਿੱਚ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਪੁਲੀਸ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਘਟਨਾ ਐਤਵਾਰ ਰਾਤ ਲਗਪਗ 11.40 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਸਮੀਰ ਵਜੋਂ ਹੋਈ ਹੈ। ਸਮੀਰ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਦੇ ਪੁੱਤਰ ਨੂੰ ਇਲਾਕੇ ਦੇ ਜੇ-ਬਲਾਕ ਵਿੱਚ ਗੋਲੀ ਮਾਰ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਸਮੀਰ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਫੋਰੈਂਸਿਕ ਵਿਭਾਗ ਦੀ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਇਸ ਦੌਰਾਨ ਸੀਨੀਅਰ ਪੁਲੀਸ ਅਧਿਕਾਰੀ ਮੌਜੂਦ ਸਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਸੀਲਮਪੁਰ ਪੁਲੀਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। -ਪੀਟੀਆਈ
Advertisement
Advertisement
