ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਇਥੋਂ ਦੀ ਸੰਜੈ ਕਾਲੋਨੀ ’ਚ ਲੰਘੀ ਦੇਰ ਰਾਤ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਘਰੋਂ ਬੁਲਾ ਕੇ ਉਸ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ।...
Advertisement
ਇਥੋਂ ਦੀ ਸੰਜੈ ਕਾਲੋਨੀ ’ਚ ਲੰਘੀ ਦੇਰ ਰਾਤ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਘਰੋਂ ਬੁਲਾ ਕੇ ਉਸ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੈ ਕਾਲੋਨੀ ਵਾਸੀ ਸੰਦੀਪ ਕੁਮਾਰ ਵਜੋਂ ਹੋਈ ਹੈ।
ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਪੁਲੀਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਲੰਘੀ ਦੇਰ ਰਾਤ ਦੋ ਨੌਜਵਾਨਾਂ ਨੇ ਦੁਰਗਾ ਮੰਦਿਰ ਸੱਦਿਆ ਸੀ। ਦੋ ਨੌਜਵਾਨਾਂ ਨੇ ਸੰਦੀਪ ਕੁਮਾਰ ’ਤੇ ਚਾਕੂਆਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤੀ। ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਥਿਤ ਤੌਰ ਤੇਸੰਦੀਪ ਕੁਮਾਰ ਫੋਨ ’ਤੇ ਕਿਸੇ ਲੜਕੀ ਨਾਲ ਗੱਲ ਕਰਦਾ ਸੀ ਜਿਸ ਤੋਂ ਨਰਾਜ ਲੜਕੀ ਦੇ ਪਰਿਵਾਰ ਵਾਲਿਆਂ ਨੇ ਕਥਿਤ ਤੌਰ ’ਤੇ ਉਸ ਉਪਰ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ ’ਚ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸਿਟੀ ਥਾਣਾ ਇੰਚਾਰਜ ਬਲਰਾਜ ਸਿੰਘ ਨੇ ਦੱਸਿਆ ਹੈ ਕਿ ਕੁਝ ਲੋਕਾਂ ’ਚ ਝਗੜਿਆ ਹੋਇਆ ਸੀ ਅਤੇ ਝਗੜੇ ਦੌਰਾਨ ਸੰਦੀਪ ਕੁਮਾਰ ਦੇ ਸੱਟਾਂ ਲੱਗੀਆਂ ਸਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
×

