ਯੂ-ਟਿਊਬਰ ਜਸਬੀਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਖਾਰਜ
ਖੇਤਰੀ ਪ੍ਰਤੀਨਿਧ ਐੱਸਏਐੱਸ ਨਗਰ (ਮੁਹਾਲੀ), 14 ਜੁਲਾਈ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਯੂ-ਟਿਊਬਰ ਜਸਬੀਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਉਸ ਨੂੰ ਪਿਛਲੇ ਮਹੀਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।...
Advertisement
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 14 ਜੁਲਾਈ
Advertisement
ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਯੂ-ਟਿਊਬਰ ਜਸਬੀਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਉਸ ਨੂੰ ਪਿਛਲੇ ਮਹੀਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਯੂਟਿਊਬਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਕੇ ਜ਼ਮਾਨਤ ਲਈ ਦਰਖ਼ਾਸਤ ਦਿੱਤੀ ਗਈ ਸੀ, ਜਿਸ ’ਤੇ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਬਚਾਓ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਕੋਲੋਂ ਜਾਸੂਸੀ ਦਾ ਕੋਈ ਵੀ ਠੋਸ ਸਬੂਤ ਨਹੀਂ ਮਿਲਿਆ। ਸਰਕਾਰੀ ਧਿਰ ਦੇ ਵਕੀਲ ਨੇ ਜ਼ਮਾਨਤ ਦਾ ਵਿਰੋਧ ਕੀਤਾ। ਅਦਾਲਤ ਨੇ ਦਲੀਲਾਂ ਸੁਣਨ ਉਪਰੰਤ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ।
Advertisement
×