ਪੱਤਰ ਪ੍ਰੇਰਕ
ਯਮੁਨਾਨਗਰ, 29 ਅਕਤੂਬਰ
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਹੁੱਡਾ ਨੇ ਦੱਸਿਆ ਕਿ ਹਰਿਆਣਾ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਆਮ ਚੋਣਾਂ ਲਈ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਲਈ 30 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਜ਼ਿਲ੍ਹੇ ਵਿੱਚ 669 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਚੋਣਾਂ ਵਿੱਚ 5.14 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਭੇਜ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਹੁੱਡਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 147 ਉਮੀਦਵਾਰ ਮੈਦਾਨ ਵਿੱਚ ਹਨ।