18 ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਕੀਤੇ
ਸ਼ਾਹਕੋਟ: ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ’ਚ ਗੁਰੂ ਨਾਨਕ ਮੋਦੀਖਾਨਾ ਚੈਰੀਟੇਬਲ ਟਰੱਸਟ ਲੋਹੀਆਂ ਖਾਸ, ਗੁਰਦੁਆਰਾ ਸਿੱਖ ਸੈਂਟਰ ਆਫ ਸਿਆਟਲ ਅਮਰੀਕਾ ਅਤੇ ਸੋਚ ਸੈਂਟਰ ਸਿਆਟਲ ਅਮਰੀਕਾ ਵੱਲੋਂ ਸੰਯੁਕਤ ਰੂਪ ’ਚ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ...
Advertisement
ਸ਼ਾਹਕੋਟ: ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ’ਚ ਗੁਰੂ ਨਾਨਕ ਮੋਦੀਖਾਨਾ ਚੈਰੀਟੇਬਲ ਟਰੱਸਟ ਲੋਹੀਆਂ ਖਾਸ, ਗੁਰਦੁਆਰਾ ਸਿੱਖ ਸੈਂਟਰ ਆਫ ਸਿਆਟਲ ਅਮਰੀਕਾ ਅਤੇ ਸੋਚ ਸੈਂਟਰ ਸਿਆਟਲ ਅਮਰੀਕਾ ਵੱਲੋਂ ਸੰਯੁਕਤ ਰੂਪ ’ਚ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੇ ਟੈਸਟ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਡਾ. ਸਤਿੰਦਰ ਸਿੰਘ, ਡਾ. ਜਗਜੀਤ ਸਿੰਘ ਗਿੰਦਰ ਕੁਮਾਰ ਨੇ ਦੱਸਿਆ ਕਿ ਤਿੰਨ ਦਿਨ ਕੀਤੇ ਚੈਕਅੱਪ ਦੌਰਾਨ 18 ਲੋੜਵੰਦ ਮਰੀਜ਼ਾਂ ਦੇ ਪੱਥਰੀ, ਗਦੂਦਾਂ, ਹਰਨੀਆਂ ਅਤੇ ਔਰਤਾਂ ਦੀਆਂ ਛਾਤੀ ਅਤੇ ਬੱਚੇਦਾਨੀ ਦੀਆਂ ਰਸੌਲੀਆਂ ਦੇ ਅਪਰੇਸ਼ਨ ਕੀਤੇ ਗਏ। ਇਸ ਮੌਕੇ ਡਾ. ਤਰਨਵੀਰ ਸਿੰਘ, ਡਾ. ਅਮੋਲਕ ਸਿੰਘ, ਡਾ. ਕੁਲਦੀਪ ਸਿੰਘ, ਨੇਹਾ ਸ਼ਰਮਾ, ਰਾਜਵਿੰਦਰ ਕੌਰ, ਰੇਖਾ, ਅੰਜਲੀ, ਗਾਇਤਰੀ, ਅਮਨ, ਅਰਸ਼ਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ। -ਪੱਤਰ ਪ੍ਰੇਰਕ
Advertisement
Advertisement
×