ਜਲੰਧਰ (ਨਿੱਜੀ ਪੱਤਰ ਪ੍ਰੇਰਕ): ਕਰੋਨਾ ਲਾਗ ਦੇ ਟੈਸਟਾਂ ਦੀਆਂ ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ’ਚ 18 ਜਣੇ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ’ਚੋਂ 14 ਮਰੀਜ਼ ਜ਼ਿਲ੍ਹਾ ਜਲੰਧਰ ਤੇ ਚਾਰ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜ਼ਿਲ੍ਹੇ ’ਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 750 ਹੋ ਗਈ ਹੈ। ਹੁਣ ਤੱਕ 244 ਜਣਿਆਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ ਸਿਹਤ ਵਿਭਾਗ ਨੇ ਠੀਕ ਹੋਏ 27 ਮਰੀਜ਼ ਘਰੋ-ਘਰੀ ਵੀ ਭੇਜੇ ਹਨ। ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਟੀ.ਪੀ. ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ’ਚ ਕਰੋਨਾ ਲਾਗ ਦੇ 14 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ ਚਾਰ ਮਰੀਜ਼ ਬਾਹਰਲੇ ਹਨ।