DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

5 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 2 ਕਾਬੂ

ਥਾਣਾ ਜਲੰਧਰ ਕੈਂਟ ਵਿਖੇ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਜਲੰਧਰ ਕਮਿਸ਼ਨਰੇਟ ਪੁਲੀਸ ਨੇ ਦੋ ਨੌਜਵਾਨਾਂ ਨੂੰ 5 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਹਾਲੀਆ ਸਮੇਂ ਵਿੱਚ ਜਲੰਧਰ 'ਚ ਹੋਈ ਸਭ ਤੋਂ ਵੱਡੀ ਹੈਰੋਇਨ ਜ਼ਬਤੀ ਵਿੱਚੋਂ ਇੱਕ ਹੈ।

ਦੋਵੇਂ ਮੁਲਜ਼ਮਾਂ ਦੀ ਪਛਾਣ ਦਿਲਪ੍ਰੀਤ ਸਿੰਘ (20) ਉਰਫ਼ ਕ੍ਰਿਸ਼ ਅਤੇ ਕਮਲਦੀਪ ਸਿੰਘ (20) ਉਰਫ਼ ਗੌਂਡੀ ਵਜੋਂ ਹੋਈ ਹੈ। ਦੋਵੇਂ ਫਿਲੌਰ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ ਸ਼ੁੱਕਰਵਾਰ, 11 ਸਤੰਬਰ ਨੂੰ ਜਲੰਧਰ ਕੈਂਟ ਵਿਖੇ ਲਗਾਏ ਗਏ ਇੱਕ ਨਾਕੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।

Advertisement

ਪੁਲੀਸ ਟੀਮ ਨੇ ਕੋਟ ਕਲਾਂ ਚੌਂਕ, ਦੀਪ ਨਗਰ ਤੋਂ ਕੈਂਟ ਰੋਡ, ਜਲੰਧਰ ਵੱਲ ਜਾ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਪਟਵਾਰੀ ਢਾਬੇ ਨੇੜੇ ਕਾਬੂ ਕੀਤਾ। ਬਾਰੀਕੀ ਨਾਲ ਤਲਾਸ਼ੀ ਲੈਣ 'ਤੇ ਪੁਲੀਸ ਨੇ ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।

Advertisement

ਬਰਾਮਦਗੀ ਦੌਰਾਨ ਦਿਲਪ੍ਰੀਤ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਅਤੇ 80,000 ਰੁਪਏ ਮਿਲੇ, ਜਦੋਂ ਕਿ ਕਮਲਦੀਪ ਕੋਲੋਂ 2.5 ਕਿਲੋ ਹੈਰੋਇਨ ਅਤੇ 70,000 ਰੁਪਏ ਬਰਾਮਦ ਕੀਤੇ ਗਏ।ਕੁੱਲ ਮਿਲਾ ਕੇ 5 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ।

ਦੋਵਾਂ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿਖੇ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21-ਸੀ, 27-ਏ, 61 ਅਤੇ 85 ਤਹਿਤ ਕੇਸ  ਦਰਜ ਕੀਤਾ ਗਿਆ ਹੈ।

ਪੁਲੀਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਰਿਮਾਂਡ ਹਾਸਲ ਕਰਨ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Advertisement
×