ਜਲੰਧਰ ਤੋਂ ਲਾਪਤਾ 2 ਨਾਬਾਲਗ ਲੜਕੀਆਂ ਜੰਮੂ ਕਸ਼ਮੀਰ ਤੋਂ ਬਰਾਮਦ
ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਕੁਝ ਦਿਨ ਪਹਿਲਾਂ ਲਾਪਤਾ ਹੋਈਆਂ ਦੋ ਨਾਬਾਲਿਗ ਲੜਕੀਆਂ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ 22 ਨਵੰਬਰ ਨੂੰ ਥਾਣਾ ਡਿਵੀਜ਼ਨ...
Advertisement
ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਕੁਝ ਦਿਨ ਪਹਿਲਾਂ ਲਾਪਤਾ ਹੋਈਆਂ ਦੋ ਨਾਬਾਲਿਗ ਲੜਕੀਆਂ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ 22 ਨਵੰਬਰ ਨੂੰ ਥਾਣਾ ਡਿਵੀਜ਼ਨ ਨੰਬਰ 8, ਜਲੰਧਰ ਵਿੱਚ 14 ਅਤੇ 16 ਸਾਲਾ ਦੋ ਨਾਬਾਲਿਗ ਲੜਕੀਆਂ ਸਕੂਲ ਤੋਂ ਵਾਪਸ ਆਉਂਦੇ ਸਮੇਂ ਲਾਪਤਾ ਹੋਣ ਦੀ ਸੂਚਨਾ ਦਰਜ ਕਰਵਾਈ ਗਈ ਸੀ।
ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਟੀਮ ਨੇ ਏਡੀਸੀਪੀ-I ਅਤੇ ਏਸੀਪੀ ਨੋਰਥ ਦੀ ਅਗਵਾਈ ਹੇਠ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲੀਸ ਟੀਮ ਨੇ ਕਠੂਆ, ਜੰਮੂ ਤੇ ਕਸ਼ਮੀਰ ਵਿੱਚ ਸੰਯੁਕਤ ਕਾਰਵਾਈ ਦੌਰਾਨ ਪੁਲੀਸ ਨੇ ਦੋਵੇਂ ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।
Advertisement
Advertisement
