ਜਲੰਧਰ ਵਿੱਚ ਪਰਿਵਾਰ ਦੇ ਸੱਤ ਜੀਆਂ ਸਣੇ 20 ਨੂੰ ਕਰੋਨਾ

ਜਲੰਧਰ ਵਿੱਚ ਪਰਿਵਾਰ ਦੇ ਸੱਤ ਜੀਆਂ ਸਣੇ 20 ਨੂੰ ਕਰੋਨਾ

ਪਾਲ ਸਿੰਘ ਨੌਲੀ
ਜਲੰਧਰ, 3 ਜੁਲਾਈ

ਕਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਆਈਆਂ ਰਿਪੋਰਟਾਂ ਅਨੁਸਾਰ ਸ਼ਹਿਰ ਦੇ 20 ਜਣੇ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ। ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਟੀਪੀ ਸਿੰਘ ਨੇ ਦੱਸਿਆ ਕਿ ਜਿਹੜੇ ਨਵੇਂ ਪਾਜ਼ੇਟਿਵ ਮਰੀਜ਼ ਆਏ ਹਨ ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਸਿਵਲ ਹਸਪਤਾਲ ਲਿਆ ਰਹੀਆਂ ਹਨ। ਪਾਜ਼ੇਟਿਵ ਆਉਣ ਵਾਲਿਆਂ ਵਿੱਚ ਫੋਕਲ ਪੁਆਇੰਟ ਤੇ ਸੰਜੇ ਗਾਂਧੀ ਨਗਰ ਦੇ ਹਨ। ਇਨ੍ਹਾਂ ਵਿੱਚ ਇੱਕੋਂ ਪਰਿਵਾਰ ਦੇ ਸੱਤ ਮੈਂਬਰ ਸ਼ਾਮਲ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 770 ਹੋ ਗਈ ਹੈ। ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ 21 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵੀ ਗਏ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All