ਹੁਸ਼ਿਆਰਪੁਰ ’ਚ 206 ਕੇਸਾਂ ਦੀ ਪੁਸ਼ਟੀ

ਕਰੋਨਾ ਦਾ ਕਹਿਰ ਜਾਰੀ

ਹੁਸ਼ਿਆਰਪੁਰ ’ਚ 206 ਕੇਸਾਂ ਦੀ ਪੁਸ਼ਟੀ

ਹਰਪ੍ਰੀਤ ਕੌਰ

ਹੁਸ਼ਿਆਰਪੁਰ, 16 ਸਤੰਬਰ

ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿਚ 206 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੁਣ 3305 ਹੋ ਗਈ ਹੈ ਜਦਕਿ 101 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਚਨਾ ਮੁਤਾਬਕ ਜ਼ਿਲ੍ਹੇ ਵਿਚ 1098 ਕੇਸ ਐਕਟਿਵ ਹਨ ਜਦਕਿ 2106 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਜਾ ਚੁੱਕੇ ਹਨ। 

 ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਦੇ ਅੱਜ ਜ਼ਿਲ੍ਹੇ ’ਚ 258 ਨਵੇਂ ਪਾਜ਼ੇਟਿਵ ਕੇਸ ਆਏ ਹਨ ਅਤੇ 12 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਇਨ੍ਹਾਂ 12 ਮੌਤਾਂ ਨਾਲ ਜ਼ਿਲ੍ਹੇ ਵਿਚ ਕਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵਧ ਕੇ 283 ਹੋ ਗਿਆ ਹੈ। ਜ਼ਿਲ੍ਹੇ ਵਿਚ ਕੁੱਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 7236 ਹੋ ਗਈ ਹੈ, ਜਿਨ੍ਹਾਂ ਵਿਚੋਂ 5268 ਠੀਕ ਹੋ ਚੁੱਕੇ ਹਨ ਅਤੇ 1685 ਜ਼ੇਰੇ ਇਲਾਜ ਹਨ। 

 ਪਠਾਨਕੋਟ (ਪੱਤਰ ਪੇ੍ਰਕ): ਜ਼ਿਲ੍ਹਾ ਪਠਾਨਕੋਟ ਵਿੱਚ ਕਰੋਨਾ ਦੇ ਅੱਜ 44 ਨਵੇਂ ਕੇਸ ਆ ਜਾਣ ਨਾਲ ਐਕਟਿਵ ਕੇਸਾਂ ਦੀ ਕੁੱਲ ਗਿਣਤੀ 854 ਹੋ ਗਈ ਹੈ ਜਦ ਕਿ 3 ਵਿਅਕਤੀਆਂ ਦੀ ਕਰੋਨਾ ਨਾਲ ਮੌਤ ਹੋ ਗਈ ਹੈ। ਇਸ ਦੇ ਚਲਦੇ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਇਸ ਦੇ ਇਲਾਵਾ 35 ਲੋਕ ਸਿਹਤਯਾਬ ਹੋਣ ਉਪਰੰਤ ਉਨ੍ਹਾਂ ਨੂੰ ਘਰਾਂ ਨੂੰ ਰਵਾਨਾ ਕੀਤਾ ਗਿਆ।

 ਗੁਰਦਾਸਪੁਰ (ਪੱਤਰ ਪੇ੍ਰਕ):  ਜ਼ਿਲ੍ਹਾ ਗੁਰਦਾਸਪੁਰ ’ਚ ਬੁੱਧਵਾਰ ਕਰੋਨਾ ਨਾਲ ਇੱਕ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਜਦਕਿ 148 ਦੀ ਰਿਪੋਰਟ ਪਾਜ਼ੇਟਿਵ ਆਈ ਹੈ।  

ਜਲੰਧਰ ’ਚ ਕਰੋਨਾ ਨਾਲ 10 ਮੌਤਾਂ

ਜਲੰਧਰ (ਨਿੱਜੀ ਪੱਤਰ ਪੇ੍ਰਕ): ਕਰੋਨਾਵਾਇਰਸ ਦੀ ਲਾਗ ਫੈਲਣ ਦੀਆਂ ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿਚ 10 ਜਣਿਆਂ ਦੀ ਮੌਤ ਹੋ ਗਈ ਹੈ ਜਦਕਿ 210 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਨ੍ਹਾਂ ਵਿੱਚ 12 ਮਰੀਜ਼ ਬਾਹਰਲੇ ਜ਼ਿਲ੍ਹਿਆਂ ਦੇ ਹਨ। ਜਾਣਕਾਰੀ ਅਨੁਸਾਰ ਸਿਵਲ ਸਰਜਨ ਦਫਤਰ ਦੇ ਦੋ, ਨਕੋਦਰ ਤੇ ਸ਼ਾਹਕੋਟ ਐੱਸਡੀਐੱਮਜ਼ ਦਫਤਰਾਂ ਦਾ ਇੱਕ-ਇੱਕ ਮੁਲਾਜ਼ਮ ਪਾਜ਼ੇਟਿਵ ਆਇਆ ਹੈ। ਇੱਕ ਫੈਕਟਰੀ ਦੇ ਵੀ 12 ਮੁਲਾਜ਼ਮ ਕਰੋਨਾ ਦਾ ਸ਼ਿਕਾਰ ਹੋਏ ਹਨ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All