ਗੋਲੀਬਾਰੀ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ 3 ਗ੍ਰਿਫਤਾਰ, 1 ਜ਼ਖਮੀ
ਪੰਜਾਬ ਪੁਲੀਸ ਨੇ ਮੁਕਾਬਲੇ ਦੌਰਾਨ ਖ਼ਤਰਨਾਕ ਗੈਂਗਸਟਰ ਮਨਕਰਨ ਸਮੇਤ ਅਤੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਦੀ ਜਵਾਬੀ ਫਾਇਰਿੰਗ ’ਚ ਮਨਕਰਨ ਦੇ ਢਿੱਡ ’ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ’ਚ ਦਾਖ਼ਲ...
Advertisement
ਪੰਜਾਬ ਪੁਲੀਸ ਨੇ ਮੁਕਾਬਲੇ ਦੌਰਾਨ ਖ਼ਤਰਨਾਕ ਗੈਂਗਸਟਰ ਮਨਕਰਨ ਸਮੇਤ ਅਤੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਦੀ ਜਵਾਬੀ ਫਾਇਰਿੰਗ ’ਚ ਮਨਕਰਨ ਦੇ ਢਿੱਡ ’ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਸੀਪੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਰਾਮਾ ਮੰਡੀ ਇਲਾਕੇ ਵਿੱਚ ਕੁੱਝ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ , ਜਿਸ ਤੋਂ ਬਾਅਦ ਪੁਲੀਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਦਾ ਪਤਾ ਲਗਾਇਆ। ਬੁੱਧਵਾਰ ਸਵੇਰੇ ਕਰੀਬ 11ਵਜੇ ਸੀਆਈਏ ਸਟਾਫ ਜਲੰਧਰ ਦੇ ਇੰਚਾਰਜ ਸੁਰਿੰਦਰ ਸਿੰਘ ਨੂੰ ਮਨਕਰਨ ਦੀ ਲੋਕੇਸ਼ਨ ਸਲੇਮਪੁਰ ਮਸੰਦਾ ਇਲਾਕੇ ’ਚ ਮਿਲੀ।
Advertisement
ਉਨ੍ਹਾਂ ਦੱਸਿਆ ਕਿ ਘੇਰਾਬੰਦੀ ਦੌਰਾਨ ਮੋਟਰਸਾਈਕਲ ’ਤੇ ਸਵਾਰ ਤਿੰਨ ਮੁਲਜ਼ਮਾਂ - ਮਨਕਰਨ ਸਿੰਘ, ਸਿਮਰਨਜੀਤ ਸਿੰਘ ਅਤੇ ਜੈਵੀਰ ਸਿੰਘ - ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਮਨਕਰਨ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਨਕਰਨ ਧਰਮਜੀਤ ਉਰਫ਼ ਧਰਮ ਦੇ ਅੰਮ੍ਰਿਤਸਰ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਉਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਸਨ। ਮਨਕਰਨ ਦੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤ ਦਾਲਮ ਨਾਲ ਵੀ ਸਬੰਧ ਹਨ।
ਪੁਲੀਸ ਨੇ ਕਾਰਵਾਈ ਦੌਰਾਨ ਮੌਕੇ ਤੋਂ ਗ਼ੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਹਨ ਅਤੇ ਮਨਕਰਨ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਮੁਲਜ਼ਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਮਨਕਰਨ ਅੰਮ੍ਰਿਤਸਰ ਦੇ ਪ੍ਰਸਿੱਧ ਧਰਮਾ ਮਰਡਰ ਕੇਸ ’ਚ ਸ਼ੂਟਰਾਂ ਦਾ ਮਦਦਗਾਰ ਹੈ। 26 ਸਤੰਬਰ ਨੂੰ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ’ਚ ਧਰਮਜੀਤ ਸਿੰਘ ਉਰਫ ਧਰਮਾ ਦੀ ਗੋਲੀ ਮਾਰ ਕੇ ਹਤਿਆ ਕਰ ਦਿੱਤੀ ਗਈ ਸੀ। ਧਰਮਾ 2012 ’ਚ ਏਐਸਆਈ ਰਵਿੰਦਰਪਾਲ ਦੀ ਹੱਤਿਆ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਸੀ ਤੇ ਉਸ ਖਿਲਾਫ਼ ਐੱਨਡੀਪੀਐੱਸ ਤੇ ਆਰਮਜ਼ ਐਕਟ ਦੇ ਚਾਰ ਹੋਰ ਕੇਸ ਦਰਜ ਸਨ।
Advertisement