‘ਆਪ’ ਨੇ ਲੋਕਾਂ ਦੇ ਖਰਚੇ ’ਤੇ ਸ਼ਹਿਰ ਵਿੱਚ ਹੋਰਡਿੰਗ ਲਾਏ: ਚੌਧਰੀ : The Tribune India

‘ਆਪ’ ਨੇ ਲੋਕਾਂ ਦੇ ਖਰਚੇ ’ਤੇ ਸ਼ਹਿਰ ਵਿੱਚ ਹੋਰਡਿੰਗ ਲਾਏ: ਚੌਧਰੀ

‘ਆਪ’ ਨੇ ਲੋਕਾਂ ਦੇ ਖਰਚੇ ’ਤੇ ਸ਼ਹਿਰ ਵਿੱਚ ਹੋਰਡਿੰਗ ਲਾਏ: ਚੌਧਰੀ

ਪੱਤਰ ਪ੍ਰੇਰਕ

ਜਲੰਧਰ, 24 ਮਾਰਚ

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਡੇਰਾ ਸੱਚਖੰਡ ਬੱਲਾਂ ਵਿੱਚ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ ਉਹੀ ਗ੍ਰਾਂਟ ਮੁੜ ਜਾਰੀ ਕਰ ਰਹੀ ਹੈ, ਜੋ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਆਖਿਆ ਕਿ ਸਰਕਾਰ ਦਾ ਧਿਆਨ ਸਿਰਫ ਝੂਠੀ ਵਾਹ ਵਾਹ ਕਰਵਾਉਣ ’ਤੇ ਹੈ, ਜਿਸ ਵਾਸਤੇ ਜਲੰਧਰ ਸ਼ਹਿਰ ’ਚ ਲੋਕਾਂ ਦੇ ਲੱਖਾਂ ਰੁਪਏ ਖਰਚ ਕਰਕੇ ਹੋਰਡਿੰਗ ਲਗਾਏ ਹਨ। ਜਲੰਧਰ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਰਾਜਿੰਦਰ ਬੇਰੀ, ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਦਹੀਆ ਸਮੇਤ ਪ੍ਰੈੱਸ ਕਲੱਬ ਵਿੱਚ ਉਨ੍ਹਾਂ ਨੇ ਗ੍ਰਾਂਟ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਅਤੇ ਪੱਤਰ ਵਿਖਾਉਂਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਡੇਰਾ ਸੱਚਖੰਡ ਬੱਲਾਂ ਵਿੱਚ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਪਹਿਲੀ ਕਿਸ਼ਤ ਵਜੋਂ 25 ਕਰੋੜ ਰੁਪਏ ਵੀ ਜਾਰੀ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਪਹਿਲਾਂ ਇਸ ਗਰਾਂਟ ਦੀ ਰਿਲੀਜ਼ ਨੂੰ ਰੋਕ ਦਿੱਤਾ ਅਤੇ ਫਿਰ ਝੂਠੀ ਵਾਹ ਵਾਹ ਖੱਟਣ ਵਾਸਤੇ ਉਹੀ ਗਰਾਂਟ ਮੁੜ ਦੇਣ ਦਾ ਨਾਟਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜੇਕਰ ਜਲੰਧਰ ’ਚ ਜ਼ਿਮਨੀ ਚੋਣ ਨਾ ਹੁੰਦੀ ਤਾਂ ‘ਆਪ’ ਆਗੂਆਂ ਨੇ ਗ੍ਰਾਂਟ ਦੇਣੀ ਤਾਂ ਛੱਡੋ, ਡੇਰਾ ਸੱਚਖੰਡ ਬੱਲਾਂ ਜਾਣ ਦੀ ਪਰਵਾਹ ਵੀ ਨਹੀਂ ਕਰਨੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਸ਼ਹਿਰ

View All