‘ਚੀਚੀ ਨੂੰ ਖੂਨ ਲਾ ਕੇ ਸ਼ਹੀਦ ਨਹੀਂ ਬਣਿਆ ਜਾ ਸਕਦਾ’

‘ਚੀਚੀ ਨੂੰ ਖੂਨ ਲਾ ਕੇ ਸ਼ਹੀਦ ਨਹੀਂ ਬਣਿਆ ਜਾ ਸਕਦਾ’

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਖੇਤੀ ਸੁਧਾਰਾਂ ਬਾਰੇ ਆਰਡੀਨੈਂਸ ਲਿਆਉਣ ਵੇਲੇ ਕੇਂਦਰੀ ਕੈਬਨਿਟ ਦਾ ਹਿੱਸਾ ਰਹੇ ਹਰਸਿਮਰਤ ਕੌਰ ਬਾਦਲ ਹੁਣ ਕਿਸਾਨਾਂ ਅਤੇ ਲੋਕ ਰੋਹ ਅੱਗੇ ਬਦਲਣ ਲਈ ਮਜਬੂਰ ਹੋਏ ਹਨ ਅਤੇ ਹੁਣ ਅਸਤੀਫਾ ਦੇ ਕੇ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਨਹੀਂ ਬਣ ਸਕਦੇ। ਉਨ੍ਹਾਂ ਆਖਿਆ ਕਿ ਬਾਦਲਾਂ ਨੂੰ ਲੋਕ ਮੁਆਫ਼ ਨਹੀਂ ਕਰਨਗੇ। ਉਹ ਅੱਜ ਇੱਥੇ ਆਨਲਾਈਨ ਕਿਸਾਨ ਮੇਲੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਰੰਧਾਵਾ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਪਹਿਲਾਂ ਕੈਬਨਿਟ ਵਿੱਚ ਆਪਣੀ ਮੌਜੂਦਗੀ ਨਾਲ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰਕੇ ਪੰਜਾਬੀਆਂ ਨੂੰ ਜ਼ਖ਼ਮ ਦਿੱਤੇ, ਫਿਰ ਹੁਣ ਦੇਰੀ ਨਾਲ ਤੇ ਮਜਬੂਰੀਵੱਸ ਦਿੱਤੇ ਅਸਤੀਫੇ ਨਾਲ ਉਹ ਜ਼ਖਮਾਂ ਉੱਤੇ ਮੱਲ੍ਹਮ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਉਤੇ ਪੰਜਾਬ ਦੇ ਕਿਸਾਨ ਯਕੀਨ ਨਹੀਂ ਕਰਨਗੇ। ਸ੍ਰੀ ਰੰਧਾਵਾ ਨੇ ਪੰਜਾਬ ਦੇ ਕਿਸਾਨਾਂ ਤੇ ਮਿਹਨਤਕਸ਼ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਦਬਾਅ ਅਤੇ ਏਕੇ ਦੇ ਅੱਗੇ ਬਾਦਲਾਂ ਦਾ ਹੰਕਾਰ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਹੁਣ ਕਿਸਾਨਾਂ ਨਾਲ ਕਮਾਏ ਧ੍ਰੋਹ ਅਤੇ ਆਪਣੇ ਗੁਨਾਹਾਂ ਤੋਂ ਪੱਲਾ ਨਹੀਂ ਛੁਡਾ ਸਕਦੀ ਕਿਉਂਕਿ ਉਸ ਨੇ ਇਹ ਅਸਤੀਫਾ ਆਪਣੀ ਖੁਸ਼ੀ ਜਾਂ ਕਿਸਾਨਾਂ ਦੇ ਫਿਕਰ ਲਈ ਨਹੀਂ ਦਿੱਤਾ ਸਗੋਂ ਸੂਬੇ ਵਿੱਚ ਕਿਸਾਨਾਂ ਵੱਲੋਂ ਵੱਡੇ ਕੀਤੇ ਰੋਸ ਪ੍ਰਦਰਸ਼ਨਾਂ ਨੇ ਅਕਾਲੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All