‘ਦਲਿਤਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ’

‘ਦਲਿਤਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ’

ਪਾਲ ਸਿੰਘ ਨੌਲੀ
ਜਲੰਧਰ, 26 ਅਕਤੂਬਰ
ਪੈਗ਼ਾਮ ਸੰਸਥਾ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ‘ਦਲਿਤ ਸਰੋਕਾਰਾਂ’ ’ਤੇ ਕਰਵਾਏ ਗਏ ਸੈਮੀਨਾਰ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਜਦੋਂ ਤਕ ਦਲਿਤਾਂ ਦਾ ਵਿਕਾਸ ਨਹੀਂ ਹੁੰਦਾ, ਉਦੋਂ ਤਕ ਦੇਸ਼ ਤਰੱਕੀ ਨਹੀਂ ਕਰ ਸਕਦਾ। ਪੈਗ਼ਾਮ ਸੰਸਥਾ ਦੇ ਮੁਖੀ ਐੱਸਆਰ ਲੱਧੜ ਨੇ ਦੱਸਿਆ ਕਿ ਪੰਜਾਬ ਵਿਚ ਇਹ ਪਹਿਲੀ ਵਾਰ ਤਜਰਬਾ ਕੀਤਾ ਗਿਆ ਕਿ ਦਲਿਤਾਂ ਦੇ ਮੁੱਦਿਆਂ ’ਤੇ ਗ਼ੈਰ ਦਲਿਤ ਆਪਣੇ ਵਿਚਾਰ ਰੱਖਣ। ਸੁਪਰੀਮ ਕੋਰਟ ਦੇ ਐਡਵੋਕੇਟ ਰਾਜਿੰਦਰ ਸ਼ਾਹ ਨੇ ਕਿਹਾ ਕਿ ਸੰਵਿਧਾਨ ਨੂੰ ਸਹੀ ਅਰਥਾਂ ਵਿਚ ਲਾਗੂ ਕਰ ਕੇ ਹੀ ਇਨਸਾਫ਼ ਦਿੱਤਾ ਜਾ ਸਕਦਾ ਹੈ। ਦਲਿਤਾਂ ਨੂੰ ਆਪਣੀਆਂ ਰਾਖਵੀਆਂ ਸੀਟਾਂ ’ਤੇ ਹੀ ਧਿਆਨ ਕੇਂਦਰਿਤ ਨਹੀਂ ਕਰਨਾ ਚਾਹੀਦਾ, ਸਗੋਂ 545 ਲੋਕ ਸਭਾ ਸੀਟਾਂ ’ਤੇ ਵੀ ਆਪਣੇ ਉਮੀਦਵਾਰ ਚੁਣਨੇ ਚਾਹੀਦੇ ਹਨ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਪਿਆਰੇ ਲਾਲ ਗਰਗ ਨੇ ਕਿਹਾ ਕਿ ਸਿਆਸੀ ਪਾਰਟੀਆਂ ਦਲਿਤਾਂ ਨੂੰ ਵੋਟ ਬੈਂਕ ਤੋਂ ਬਿਨਾਂ ਕੁਝ ਨਹੀਂ ਸਮਝਦੀਆਂ। ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਭ ਤੋਂ ਕਿਰਤੀ ਲੋਕ ਦਲਿਤ ਭਾਈਚਾਰੇ ਦੇ ਹਨ ਅਤੇ ਸਰਕਾਰਾਂ ਉਨ੍ਹਾਂ ਦਾ ਹੀ ਸ਼ੋਸ਼ਣ ਕਰਦੀਆਂ ਆ ਰਹੀਆਂ ਹਨ। ਲੀਡਰਸ਼ਿਪ ਦੀ ਘਾਟ ਕਾਰਨ ਦਲਿਤਾਂ ਦੀਆਂ ਸਕੀਮਾਂ ਲਾਗੂ ਨਹੀਂ ਹੋ ਰਹੀਆਂ। ਜਵਾਹਰ ਲਾਲ ਯੂਨੀਵਰਸਿਟੀ ਦੇ ਖੋਜਕਰਤਾ ਡਾ. ਸੁਮੇਲ ਸਿੰਘ ਸਿੱਧੂ ਨੇ ਕਿਹਾ ਕਿ ਸੰਵਿਧਾਨ ਵਿਚ ਬਰਾਬਰੀ, ਭਾਈਚਾਰਕ ਸਾਂਝ ਸ਼ਾਮਲ ਹੈ, ਜਿਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੋੜ ਹੈ। ਐੱਸਆਰ ਲੱਧੜ ਨੇ ਕਿਹਾ ਕਿ ਸੰਵਿਧਾਨ ਦੀ 85ਵੀਂ ਸੋਧ ਨੂੰ ਪੰਜਾਬ ਸਰਕਾਰ ਲਾਗੂ ਨਹੀਂ ਕਰ ਰਹੀ ਹੈ। ਇਸ ਮੌਕੇ ਗੁਰਬਚਨ ਸਿੰਘ, ਬੋਧੀ ਭਿਖਸ਼ੂ ਸਮੇਦੋਂ ਮਹੰਤੇ ਨੇ ਵੀ ਸੰਬੋਧਨ ਕੀਤਾ। ਉਂਕਾਰ ਨਾਥ ਨੇ ਧੰਨਵਾਦ ਕੀਤਾ। ਇਸ ਮੌਕੇ ਤੇ ਡਾ. ਸਵਰਾਜ ਸਿੰਘ, ਚਰੰਜੀ ਲਾਲ ਕੰਗਣੀਵਾਲ, ਜਗਤਾਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਕੁਮਾਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All