ਪਾਲ ਸਿੰਘ ਨੌਲੀ
ਜਲੰਧਰ, 22 ਨਵੰਬਰ
ਜ਼ਿਲ੍ਹੇ ਵਿੱਚ ਕਰੋਨਾ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦੋਂਕਿ 74 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ 533 ਮੌਤਾਂ ਹੋ ਚੁੱਕੀਆਂ ਹਨ ਤੇ 16,900 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਲੋਕ ਇਸ ਗੱਲੋਂ ਚਿੰਤਤ ਹਨ ਕਿ ਠੰਢ ਵੱਧਣ ਦੇ ਨਾਲ ਜਿੱਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ, ਉਥੇ ਕਰੋਨਾ ਕਰਕੇ ਹੋਣ ਵਾਲੀਆਂ ਮੌਤਾਂ ਦੀ ਦਰ ਵੀ ਵਧੀ ਹੈ।