ਜਲੰਧਰ ਵਿੱਚ 65 ‘ਆਪ’ ਆਗੂਆਂ ਵੱਲੋਂ ਅਸਤੀਫ਼ੇ

ਪਾਰਟੀ ਆਗੂਆਂ ’ਤੇ ਹਾਈਕਮਾਂਡ ਦੇ ਦਬਾਅ ਹੇਠ ਕੰਮ ਕਰਨ ਦਾ ਦਾਅਵਾ

ਜਲੰਧਰ ਵਿੱਚ 65 ‘ਆਪ’ ਆਗੂਆਂ ਵੱਲੋਂ ਅਸਤੀਫ਼ੇ

ਜਲੰਧਰ ਵਿੱਚ ਸਮੂਹਿਕ ਤੌਰ ’ਤੇ ਅਸਤੀਫ਼ੇ ਦੇਣ ਪੁੱਜੇ ‘ਆਪ’ ਆਗੂ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 17 ਜਨਵਰੀ

ਆਮ ਆਦਮੀ ਪਾਰਟੀ ਵਿੱਚ ਉੱਠੀ ਬਗਾਵਤ ਠੱਲ੍ਹਣ ਦਾ ਨਾਂ ਨਹੀਂ ਲੈ ਰਹੀ। ਜਲੰਧਰ ਦੇ ਦੋ ਵਿਧਾਨ ਸਭਾ ਹਲਕਿਆਂ ’ਚ ਅੱਜ ਵੱਡੀ ਗਿਣਤੀ ਅਹੁਦੇਦਾਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ।

ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸ਼ਿਵਦਿਆਲ ਮਾਲੀ ਅਤੇ ਸੂਬਾਈ ਬੁਲਾਰੇ ਡਾ. ਸੰਜੀਵ ਸ਼ਰਮਾ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਜਲੰਧਰ ਪੱਛਮੀ ਤੇ ਕੇਂਦਰੀ ਵਿਧਾਨ ਸਭਾ ਹਲਕੇ ਦੇ 65 ਅਹੁਦੇਦਾਰਾਂ ਨੇ ਅਸਤੀਫ਼ੇ ਦਿੱਤੇ ਹਨ, ਜਿਨ੍ਹਾਂ ਵਿੱਚ ਵਾਰਡ ਪ੍ਰਧਾਨ, ਬਲਾਕ ਪ੍ਰਧਾਨ, ਕੋਆਰਡੀਨੇਟਰ, ਸਰਕਲ ਪ੍ਰਧਾਨ ਤੇ ਹੋਰ ਅਹੁਦੇਦਾਰ ਸ਼ਾਮਲ ਹਨ। ਡਾ. ਸ਼ਿਵਦਿਆਲ ਮਾਲੀ ਨੇ ਦੱਸਿਆ ਕਿ ਅਸਤੀਫ਼ੇ ਦੇਣ ਵਾਲਿਆਂ ਵਿੱਚ ਜਲੰਧਰ ਪੱਛਮੀ ਤੋਂ 28 ਤੇ ਜਲੰਧਰ ਕੇਂਦਰੀ ਤੋਂ 37 ਅਹੁਦੇਦਾਰ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪਾਰਟੀ ਆਗੂਆਂ ਨੂੰ ਦਿੱਲੀ ਦੇ ਆਗੂਆਂ ਵੱਲੋਂ ਕੰਟਰੋਲ ਕੀਤਾ ਜਾ ਰਿਹਾ ਹੈ। ਡਾ. ਮਾਲੀ ਨੇ ਕਿਹਾ ਕਿ ਪਾਰਟੀ ਦੇ ਜਿਹੜੇ 20 ਵਿਧਾਇਕ ਚੁਣੇ ਗਏ ਸਨ, ਉਹ ਵੀ ਗੁੰਮਨਾਮੀ ਦਾ ਸਿਆਸੀ ਜੀਵਨ ਬਿਤਾ ਰਹੇ ਹਨ। ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਕੋਈ ਵੀ ਆਗੂ ਸਵਾਲ ਕਰਨ ਵਾਲਾ ਨਹੀਂ ਚਾਹੀਦਾ ਸਗੋਂ ਸਿਰਫ਼ ਹੁਕਮ ਮੰਨਣ ਵਾਲਿਆਂ ਨੂੰ ਹੀ ਪਾਰਟੀ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵੱਡੇ ਧੋਖੇ ਵੱਲ ਵਧ ਰਿਹਾ ਹੈ। ਟਿਕਟਾਂ ਵੇਚਣ ਅਤੇ ਠੱਗੀ ਮਾਰਨ ਦੇ ਮੁੱਦੇ ਬਹੁਤ ਛੋਟੇ ਰਹਿ ਗਏ ਹਨ। ਹੁਣ ਸਵਾਲ ਵੱਡੇ ਖੜ੍ਹੇ ਹੋ ਗਏ ਹਨ ਕਿ ਦਿੱਲੀ ਤੋਂ ਧਾੜਵੀ ਪੰਜਾਬ ਨੂੰ ਲੁੱਟਣ ਲਈ ਆ ਰਹੇ ਹਨ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਤੇ ਜੋਗਿੰਦਰਪਾਲ ਸ਼ਰਮਾ ਸਮੇਤ ਹੋਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All