ਜਲੰਧਰ, 21 ਨਵੰਬਰ
ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਮੁੜ ਸ਼ੁਰੂ ਹੋ ਗਿਆ ਹੈ। ਇੱਕੋ ਦਿਨ ਵਿੱਚ 7 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 156 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ 527 ਮੌਤਾਂ ਹੋ ਚੁੱਕੀਆਂ ਹਨ ਅਤੇ 16826 ਜਣੇ ਕਰੋਨਾ ਤੋਂ ਪੀੜਤ ਹਨ।