ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਲਤ ਇਸ਼ਾਰੇ ਕਰਨ ਤੋਂ ਰੋਕਣ ’ਤੇ ਗਰਭਵਤੀ ਔਰਤ ਤੇ ਪਤੀ ਦੀ ਕੁੱਟਮਾਰ

ਪੱਤਰ ਪ੍ਰੇਰਕ ਜਲੰਧਰ, 3 ਜੂਨ ਇਥੋਂ ਦੇ ਦਿਓਲ ਨਗਰ ਨੇੜੇ ਇਕ ਵਿਅਕਤੀ ਅਤੇ ਉਸ ਦੀ ਗਰਭਵਤੀ ਪਤਨੀ ’ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਘਟਨਾ ’ਚ ਵਿਅਕਤੀ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਔਰਤ ਦੇ ਪੇਟ ’ਤੇ ਸੱਟਾਂ...
Advertisement

ਪੱਤਰ ਪ੍ਰੇਰਕ

ਜਲੰਧਰ, 3 ਜੂਨ

Advertisement

ਇਥੋਂ ਦੇ ਦਿਓਲ ਨਗਰ ਨੇੜੇ ਇਕ ਵਿਅਕਤੀ ਅਤੇ ਉਸ ਦੀ ਗਰਭਵਤੀ ਪਤਨੀ ’ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਘਟਨਾ ’ਚ ਵਿਅਕਤੀ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਔਰਤ ਦੇ ਪੇਟ ’ਤੇ ਸੱਟਾਂ ਲੱਗੀਆਂ ਹਨ। ਦੇਰ ਰਾਤ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ, ਜਿੱਥੇ ਗਰਭਵਤੀ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਾਮਲੇ ਦੀ ਸੂਚਨਾ ਥਾਣਾ ਭਾਰਗਵ ਕੈਂਪ ਦੀ ਪੁਲੀਸ ਨੂੰ ਦਿੱਤੀ ਗਈ। ਦਿਓਲ ਨਗਰ ਦੇ ਰਹਿਣ ਵਾਲੇ ਸ਼ਿਵਮ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਅੰਮ੍ਰਿਤਸਰ ਦੇ ਕਸਬਾ ਬਿਆਸ ਦਾ ਰਹਿਣ ਵਾਲਾ ਹੈ। ਕਰੀਬ ਚਾਰ ਮਹੀਨੇ ਪਹਿਲਾਂ ਉਸ ਦੀ ਬਦਲੀ ਜਲੰਧਰ ਹੋਈ ਸੀ। ਸ਼ਿਵਮ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ, ਜਦੋਂ ਉਹ ਰਾਤ ਨੂੰ ਆਪਣੀ ਪਤਨੀ ਨੂੰ ਡਾਕਟਰ ਕੋਲ ਲੈ ਕੇ ਜਾ ਰਿਹਾ ਸੀ ਤਾਂ ਸੀਮਿੰਟ ਅਤੇ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਪਤਨੀ ’ਤੇ ਅਸ਼ਲੀਲ ਇਸ਼ਾਰੇ ਕੀਤੇ। ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਮੁਲਜ਼ਮਾਂ ਨੇ ਲੜਾਈ ਸ਼ੁਰੂ ਕਰ ਦਿੱਤੀ। ਜਦੋਂ ਪੀੜਤ ਦੀ ਪਤਨੀ ਉਸ ਨੂੰ ਬਚਾਉਣ ਲਈ ਅੱਗੇ ਆਈ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸ਼ਿਵਮ ਨੇ ਦੱਸਿਆ ਕਿ ਮੁਲਜ਼ਮ ਉਸ ਦੀ ਪਤਨੀ ਨੂੰ ਪਹਿਲਾਂ ਵੀ ਤੰਗ-ਪ੍ਰੇਸ਼ਾਨ ਕਰਦਾ ਸੀ ਪਰ ਲੜਾਈ ਦੇ ਡਰੋਂ ਪਤਨੀ ਨੇ ਲੜਾਈ ਦੇ ਡਰੋਂ ਉਸ ਕੋਲ ਇਸ ਦਾ ਜ਼ਿਕਰ ਨਹੀਂ ਕੀਤਾ ਸੀ। ਥਾਣਾ ਭਾਰਗਵ ਕੈਂਪ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement