DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ’ਚ ‘ਆਪ’ ਨੇ ਅਕਾਲੀ ਦਲ ਅਤੇ ਭਾਜਪਾ ਨੂੰ ਦਿੱਤਾ ਵੱਡਾ ਸਿਆਸੀ ਝਟਕਾ, ਕਈ ਦਿੱਗਜ ਆਗੂ ਪਾਰਟੀ ਵਿੱਚ ਸ਼ਾਮਲ

ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

  • fb
  • twitter
  • whatsapp
  • whatsapp
featured-img featured-img
ਜਲੰਧਰ ਕੈਟ ਤੋਂ ਆਪ ਵਿਚ ਸ਼ਾਮਿਲ ਹੋਏ ਅਕਾਲੀ ਤੇ ਭਾਜਪਾ ਆਗੂ।
Advertisement

ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿੱਚ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਜਲੰਧਰ ਕੈਂਟ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮਜ਼ਬੂਤ ​​ਥੰਮ੍ਹ ਮੰਨੇ ਜਾਣ ਵਾਲੇ ਕਈ ਪ੍ਰਮੁੱਖ ਅਤੇ ਜ਼ਮੀਨੀ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਇਹਨਾਂ ਸਾਰੇ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਉਦੇਸ਼ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।

Advertisement

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਸੰਤੁਸ਼ਟ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਕੋਨੇ-ਕੋਨੇ ਤੋਂ ਸਤਿਕਾਰਤ ਅਤੇ ਤਜ਼ਰਬੇਕਾਰ ਆਗੂ ਲਗਾਤਾਰ ‘ਆਪ’ ਦਾ ਹਿੱਸਾ ਬਣ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਜਲੰਧਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।

Advertisement

ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਕੈਂਟ ਅਤੇ ਸਰਪੰਚ ਲਵਪ੍ਰੀਤ, ਭਾਜਪਾ ਦੇ ਕੈਂਟ ਬੋਰਡ ਜਲੰਧਰ ਦੇ ਯੂਥ ਪ੍ਰਧਾਨ ਆਰੀਅਨ ਭੱਟੀ, ਅਤੇ ਭਵਦਾਸ ਐਸਸੀ ਕਮਿਊਨਿਟੀ ਦੇ ਚੇਅਰਮੈਨ ਤੇ ਪੀਐਸਪੀਸੀਐਲਦੇ ਸੇਵਾਮੁਕਤ ਐਸਡੀਓ ਪਾਲ ਰਾਮ ਭੱਟੀ ਸ਼ਾਮਲ ਹਨ। ਇਨ੍ਹਾਂ ਦੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਹਰਸ਼ ਭਾਰਦਵਾਜ, ਜ਼ਿਲ੍ਹਾ ਜਨਰਲ ਸਕੱਤਰ ਰਮੇਸ਼ ਪਾਲ, ਭਾਜਪਾ ਦੇ ਯੂਥ ਵਾਈਸ ਪ੍ਰਧਾਨ ਮੋਹਿਤਪ੍ਰੀਤ ਸਿੰਘ, ਸ਼ਿਰੋਮਣੀ ਅਕਾਲੀ ਦਲ ਦੇ ਪੰਚਾਇਤ ਮੈਂਬਰ ਵਿਜੇ ਕੁਮਾਰ, ਰਾਜ ਰਾਣੀ ਅਤੇ ਅਮਰਜੀਤ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀ ਗੁੱਟਬਾਜ਼ੀ ਅਤੇ ਲੋਕ-ਵਿਰੋਧੀ ਵਤੀਰੇ ਤੋਂ ਨਿਰਾਸ਼ ਸਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ਼-ਸੁਥਰੀ ਅਤੇ ਲੋਕ-ਪੱਖੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

Advertisement
×