DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

'ਆਪ' ਸਰਕਾਰ ਮੇਰੀ ਆਵਾਜ਼ ਦਬਾਉਣ ਦੀ ਕੋਸ਼ਿਸ ਕਰ ਰਹੀ: ਖਹਿਰਾ

ਖਹਿਰਾ ਨੇ ਕਿਹਾ ਛੁੱਟੀ ਹੋਣ ਦੇ ਬਾਵਜੂਦ ਵੀ ਮੇਰੇ ਪਿੰਡ ਅਤੇ ਘਰ ਦੀ ਮਿਣਤੀ ਕਰਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ।
Advertisement

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ, ਕਥਿਤ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਅਤੇ ਮੁਲਾਜ਼ਮ ਵਰਗ ਵੱਲੋਂ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਨਜ਼ਰਅੰਦਾਜ਼ ਕਰਕੇ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਇਲਜ਼ਾਮ ਲਾਏ।

Advertisement

ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਖਹਿਰਾ ਨੇ ਕਿਹਾ ਕਿ ਉਹ ਔਰਤਾਂ ਦਾ ਸਤਿਕਾਰ ਕਰਦੇ ਹਨ ਪਰ ਵਿਧਾਨ ਸਭਾ ਵਿੱਚ ਮਹਿਲਾ ਵਿਧਾਇਕਾਂ ਨੂੰ ਉਨ੍ਹਾਂ ਵਿਰੁੱਧ ਢਾਲ ਬਣਾ ਕੇ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਦੀ ਸ਼ਰਤ ਨਾਲ ਵਿਧਾਨ ਸਭਾ ਵਿੱਚ ਆਪਣੀ ਗੱਲ ਰੱਖਣ ਲਈ ਕਿਹਾ ਗਿਆ ਹੈ। ਖਹਿਰਾ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਗੱਲ ਉੱਤੇ ਕਾਇਮ ਹਨ ਅਤੇ ਵਿਧਾਨ ਸਭਾ ਵਿੱਚ ਮੁਆਫੀ ਨਹੀਂ ਮੰਗਣਗੇ।

Advertisement

ਉਨ੍ਹਾਂ ਕਿਹਾ ''ਸੂਬਾ ਸਰਕਾਰ ਬਦਲਾਖੋਰੀ ਦੀ ਸਿਆਸਤ ਕਰਕੇ ਮੈਨੂੰ ਵਿਧਾਨ ਸਭਾ ਅਤੇ ਸੂਬੇ ਵਿੱਚ ਬਦਨਾਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ।'' ਉਨ੍ਹਾਂ ਅੱਗੇ ਕਿਹਾ ਕਿ ਅੱਜ ਛੁੱਟੀ ਹੋਣ ਦੇ ਬਾਵਜੂਦ ਕਪੂਰਥਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਿੰਡ ਰਾਮਗੜ੍ਹ ਅਤੇ ਘਰ ਦੀ ਮਿਣਤੀ ਕਰਨ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸਮੇਤ ਮਾਲ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਨੋਟਿਸ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ''ਮੇਰੇ ਸਮਰਥਕ ਪਿੰਡ ਵਿੱਚ ਅਧਿਕਾਰੀਆਂ ਦਾ ਇੰਤਜ਼ਾਰ ਕਰ ਰਹੇ ਹਨ।''

ਵਿਧਾਇਕ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਭੁਲੱਥ ਦੇ ਬਲਾਕ ਨਡਾਲਾ ਵਿੱਚ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਖਿਲਾਫ ਕਥਿਤ ਭ੍ਰਿਸ਼ਟਾਚਾਰ ਕਰਨ ਲਈ ਚੀਫ ਵਿਜੀਲੈਂਸ ਅਫਸਰ, ਜ਼ਿਲ੍ਹੇ ਦੇ ਐਸ ਐਸ ਪੀ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਈਮੇਲ ਰਾਹੀਂ ਸ਼ਿਕਾਇਤ ਭੇਜੀ ਗਈ ਹੈ ਪਰ ਬਾਵਜੂਦ ਇਸ ਦੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।

Advertisement
×