‘ਆਪ’ ਵਿਧਾਇਕਾ ਇੰਦਰਜੀਤ ਕੌਰ ਦੇ ਪਤੀ ਦਾ ਦੇਹਾਂਤ
ਨਿੱਜੀ ਪੱਤਰ ਪ੍ਰੇਰਕ ਜਲੰਧਰ, 31 ਮਈ ਆਮ ਆਦਮੀ ਪਾਰਟੀ ਦੀ ਨਕੋਦਰ ਤੋਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਰ ਪਿੰਡ ਕਰ...
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਮਈ
Advertisement
ਆਮ ਆਦਮੀ ਪਾਰਟੀ ਦੀ ਨਕੋਦਰ ਤੋਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਰ ਪਿੰਡ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਰਾਤ ਨੂੰ ਸ਼ਰਨਜੀਤ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ ਸੀ ਤੇ ਇਸੇ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਹੜਾ ਕਿ ਜਾਨਲੇਵਾ ਸਾਬਿਤ ਹੋਇਆ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਸਣੇ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵਿਧਾਇਕ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਦਰਜੀਤ ਕੌਰ ਮਾਨ ਨੂੰ ਚੋਣ ਜਿਤਾਉਣ ਵਿੱਚ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਨੇ ਅਹਿਮ ਭੂਮਿਕਾ ਨਿਭਾਈ ਸੀ।
Advertisement
×