DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

AAP ਦੇ ਜੀਤ ਲਾਲ ਭੱਟੀ ਨੇ ਫੜ੍ਹਿਆ ਭਾਜਪਾ ਦਾ ਪੱਲਾ

ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਜੀਤ ਲਾਲ ਭੱਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭੱਟੀ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਰਸਮੀ ਤੌਰ 'ਤੇ ਪਾਰਟੀ...

  • fb
  • twitter
  • whatsapp
  • whatsapp
featured-img featured-img
Jit Lal Bhatti joins BJP. Image credits/X @BJP4Punjab
Advertisement

ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਜੀਤ ਲਾਲ ਭੱਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭੱਟੀ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਢਿੱਲੋਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਾਅ ਅਤੇ ਜਨਤਕ ਸਮਰਥਨ ਦੋਆਬਾ ਖੇਤਰ, ਖਾਸ ਕਰਕੇ ਆਦਮਪੁਰ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗਾ।

Advertisement

ਭੱਟੀ ਨੇ ਹਲਕੇ ਵਿੱਚ ਲਗਪਗ 29,000 ਵੋਟਾਂ ਹਾਸਲ ਕੀਤੀਆਂ ਸਨ, ਜਿਨ੍ਹਾਂ ਦਾ ਵੋਟ-ਸ਼ੇਅਰ ਲਗਪਗ 25 ਫੀਸਦੀ ਸੀ ਅਤੇ ਉਹ ਕਾਂਗਰਸ ਦੇ ਸੁਖਵਿੰਦਰ ਕੋਟਲੀ ਅਤੇ ਅਕਾਲੀ ਦਲ ਦੇ ਪਵਨ ਟੀਨੂੰ ਤੋਂ ਬਾਅਦ ਤੀਜੇ ਨੰਬਰ 'ਤੇ ਰਹੇ ਸਨ।

Advertisement

ਟੀਨੂੰ 2024 ਵਿੱਚ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ ਸਨ। ਪਿਛਲੇ ਸਾਲ ਜੂਨ ਵਿੱਚ, 'ਆਪ' ਨੇ ਭੱਟੀ ਨੂੰ ਆਦਮਪੁਰ ਵਿੱਚ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ਟੀਨੂੰ ਨੂੰ ਨਿਯੁਕਤ ਕਰ ਦਿੱਤਾ ਸੀ।

ਸਰਗਰਮ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ, ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਵਿੱਚ ਇੱਕ ਸੁਪਰਵਾਈਜ਼ਰ ਵਜੋਂ 36 ਸਾਲ ਸੇਵਾ ਨਿਭਾਈ ਅਤੇ 2015 ਵਿੱਚ ਸੇਵਾਮੁਕਤ (ਰਿਟਾਇਰ) ਹੋਏ।

ਭੱਟੀ ਨੇ ਕਿਹਾ ਕਿ ਉਹ ਭਾਜਪਾ ਦੀ ਚੰਗੇ ਸ਼ਾਸਨ, ਰਾਸ਼ਟਰਵਾਦ ਅਤੇ ਜਨ ਕਲਿਆਣ ਪ੍ਰਤੀ ਵਚਨਬੱਧਤਾ ਤੋਂ ਪ੍ਰੇਰਿਤ ਹਨ ਅਤੇ ਉਨ੍ਹਾਂ ਨੇ ਪੂਰੇ ਪੰਜਾਬ ਵਿੱਚ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਲਿਆ।

Advertisement
×