ਨਿੱਜੀ ਪੱਤਰ ਪ੍ਰੇਰਕ
ਜਲੰਧਰ,20 ਸਤੰਬਰ
ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਇੱਕ ਨਸ਼ਾ ਤਸਕਰ ਨੂੰ 2 ਕਿਲੋ 650 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਵਾਸੀ ਪਿੰਡ ਤਿਸੰਗਾ ਉੱਤਰ ਪ੍ਰਦੇਸ਼ ਵੱਜੋਂ ਹੋਈ। ਐਂਟੀ ਨਾਰਕੋਟਿਕ ਸੈੱਲ ਦੇ ਸਬ ਇੰਸਪੈਕਟਰ ਰਾਜ ਕੁਮਾਰ ਸਮੇਤ ਪੁਲੀਸ ਟੀਮ ਗਸ਼ਤ ਕਰ ਰਹੀ ਸੀ ਤਾਂ ਅਦਰਸ਼ ਨਗਰ ਪਾਰਕ ਨੇੜੇ ਇੱਕ ਨੌਜਵਾਨ ਆਪਣੇ ਮੋਢਿਆ ’ਚ ਨੀਲੇ ਰੰਗ ਦਾ ਕਿੱਟ ਬੈਗ ਲੈ ਕੇ, ਪੈਦਲ ਆਉਂਦਾ ਦਿਖਾਈ ਦਿੱਤਾ। ਪੁਲੀਸ ਟੀਮ ਨੇ ਸ਼ੱਕ ਦੇ ਅਧਾਰ ’ਤੇ ਉਸ ਨੂੰ ਕਾਬੂ ਕਰ ਲਿਆ।