ਪ੍ਰਧਾਨ ਮੰਤਰੀ ਦੀ ਆਮਦ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ ਦੇ ਬੋਰਡ ਬਦਲੇ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਆਦਮਪੁਰ ਦਾ ਲਗਾਇਆ ਬੋਰਡ
Advertisement
ਗੁਰੂ ਰਵਿਦਾਸ ਜਯੰਤੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਹਨ। ਇਸੇ ਤਹਿਤ ਜਲੰਧਰ ਡੇਰਾ ਬੱਲਾਂ ਵਿੱਚ ਉਨ੍ਹਾਂ ਵੱਲੋਂ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਰਵਿਦਾਸ ਹਵਾਈ ਅੱਡਾ ਕਰਨ ਦਾ ਐਲਾਨ ਕੀਤਾ ਜਾਣਾ ਹੈ।
ਪ੍ਰਧਾਨ ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਏਅਰਪੋਰਟ ਅਥਾਰਟੀ ਨੇ ਆਦਮਪੁਰ ਹਵਾਈ ਅੱਡੇ ਦੇ ਪੁਰਾਣੇ ਬੋਰਡ ਉਤਾਰ ਕੇ ਨਵੇਂ ਬੋਰਡ ਲਗਾ ਦਿੱਤੇ ਹਨ। ਇਸ ਬੋਰਡ ਉੱਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਲਿਖਿਆ ਹੋਇਆ ਹੈ।
Advertisement
ਇਸ ਦੇ ਨਾਲ ਹੀ ਹਵਾਈ ਅੱਡੇ ਦੇ ਅੰਦਰ ਇਮਾਰਤ ਉੱਤੇ ਵੀ ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ ਆਦਮਪੁਰ ਦਾ ਵੱਡਾ ਬੋਰਡ ਲਗਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਏ ਗਏ ਹਨ।
Advertisement
Advertisement
×

