DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

LPU Protest ਤੋਂ ਬਾਅਦ ਪ੍ਰਸ਼ਾਸਨ ਦਾ ਬਿਆਨ; ਵਾਇਰਲ ਹੋ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ (ਐੱਲ.ਪੀ.ਯੂ.) ਨੇ ਸੋਸ਼ਲ ਮੀਡੀਆ ਅਤੇ ਹੋਰ ਚੈਨਲਾਂ ਰਾਹੀਂ ਫੈਲਾਈਆਂ ਜਾ ਰਹੀਆਂ “ਝੂਠੀਆਂ, ਬੇਬੁਨਿਆਦ ਅਤੇ ਮਨਘੜਤ” ਅਫਵਾਹਾਂ ਦਾ ਸਖ਼ਤ ਖੰਡਨ ਕਰਦਿਆਂ ਕਿਹਾ ਹੈ ਕਿ ਇਹ ਗੁੰਮਰਾਹਕੁੰਨ ਜਾਣਕਾਰੀ ਵਿਦਿਆਰਥੀਆਂ ਵਿੱਚ ਬੇਲੋੜੀ ਉਲਝਣ ਪੈਦਾ ਕਰ ਰਹੀ ਹੈ ਅਤੇ ਯੂਨੀਵਰਸਿਟੀ...

  • fb
  • twitter
  • whatsapp
  • whatsapp
featured-img featured-img
ਐੱਲ ਪੀ ਯੂ ਵਿੱਚ ਅਫ਼ਵਾਹ ਤੋਂ ਬਾਅਦ ਵਿਦਿਆਰਥੀਆਂ
Advertisement

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ (ਐੱਲ.ਪੀ.ਯੂ.) ਨੇ ਸੋਸ਼ਲ ਮੀਡੀਆ ਅਤੇ ਹੋਰ ਚੈਨਲਾਂ ਰਾਹੀਂ ਫੈਲਾਈਆਂ ਜਾ ਰਹੀਆਂ “ਝੂਠੀਆਂ, ਬੇਬੁਨਿਆਦ ਅਤੇ ਮਨਘੜਤ” ਅਫਵਾਹਾਂ ਦਾ ਸਖ਼ਤ ਖੰਡਨ ਕਰਦਿਆਂ ਕਿਹਾ ਹੈ ਕਿ ਇਹ ਗੁੰਮਰਾਹਕੁੰਨ ਜਾਣਕਾਰੀ ਵਿਦਿਆਰਥੀਆਂ ਵਿੱਚ ਬੇਲੋੜੀ ਉਲਝਣ ਪੈਦਾ ਕਰ ਰਹੀ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤਮਈ ਅਕਾਦਮਿਕ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ।

ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਵੱਲੋਂ ਜਾਰੀ ਇੱਕ ਬਿਆਨ ਵਿੱਚ ਯੂਨੀਵਰਸਿਟੀ ਨੇ ਕਿਹਾ ਕਿ ਕੁਝ “ਸਮਾਜ ਵਿਰੋਧੀ ਅਨੁਸਾਰ” ਗੁੰਮਰਾਹਕੁੰਨ ਜਾਣਕਾਰੀ ਫੈਲਾਅ ਰਹੇ ਹਨ ਅਤੇ ਜਿਸ ਤਰ੍ਹਾਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਸ ਤੋਂ ਜਾਪਦਾ ਹੈ ਕਿ ਇਹ ਸੰਸਥਾ ਦੀ ਸਾਖ ਨੂੰ ਖਰਾਬ ਕਰਨ ਅਤੇ ਇਸ ਦੇ ਅਕਸ ਨੂੰ ਧੁੰਦਲਾ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ।

Advertisement

ਯੂਨੀਵਰਸਿਟੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਸਮੇਂ ਪ੍ਰਚਾਰਿਤ ਹੋ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਇਸ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪੁਸ਼ਟ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ, ਇਸ ਨੂੰ ਅੱਗੇ ਨਾ ਫੈਲਾਉਣ ਅਤੇ ਨਾ ਹੀ ਇਸ ਨੂੰ ਪ੍ਰਸਾਰਿਤ ਕਰਨ।

Advertisement

ਐਲ.ਪੀ.ਯੂ. ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਸਿਰਫ਼ ਯੂਨੀਵਰਸਿਟੀ ਦੇ ਅਧਿਕਾਰਤ ਚੈਨਲਾਂ ਰਾਹੀਂ ਸੰਚਾਰਿਤ ਜਾਣਕਾਰੀ 'ਤੇ ਹੀ ਭਰੋਸਾ ਕਰਨ ਅਤੇ ਸੋਸ਼ਲ ਮੀਡੀਆ ਅਤੇ ਹੋਰ ਗੈਰ-ਅਧਿਕਾਰਤ ਪਲੇਟਫਾਰਮਾਂ 'ਤੇ ਘੁੰਮ ਰਹੀਆਂ ਅਫਵਾਹਾਂ ਜਾਂ ਸੁਨੇਹਿਆਂ 'ਤੇ ਅਮਲ ਕਰਨ ਤੋਂ ਬਚਣ।

ਜ਼ਿਕਰਯੋਗ ਹੈ ਕਿ ਐਤਵਾਰ ਵੱਡੇ ਤੜਕੇ ਕਰੀਬ 2 ਵਜੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਅਪੁਸ਼ਟ ਖ਼ਬਰ ਵਾਇਰਲ ਹੋਣ ਮਗਰੋਂ ਤਣਾਅ ਪੈਦਾ ਹੋ ਗਿਆ ਸੀ।
Advertisement
×