ਸੀਚੇਵਾਲ ਵੱਲੋਂ ਐਡਵਾਂਸ ਬੰਨ੍ਹ ਦਾ ਦੌਰਾ
ਜਲੰਧਰ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ’ਚ ਪਏ ਪਾੜ ਨੂੰ ਪੂਰਨ ਲਈ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਇਹ ਪਾੜ ਬਿਆਸ ਦਰਿਆ ਦੇ ਅੰਦਰ...
Advertisement
ਜਲੰਧਰ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ’ਚ ਪਏ ਪਾੜ ਨੂੰ ਪੂਰਨ ਲਈ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਇਹ ਪਾੜ ਬਿਆਸ ਦਰਿਆ ਦੇ ਅੰਦਰ ਆਹਲੀ ਕਲਾਂ ਦੇ ਨੇੜੇ ਪਿਆ ਹੋਇਆ ਹੈ। ਪਿਛਲੇ ਡੇਢ ਕੁ ਮਹੀਨੇ ਤੋਂ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ ਤੇ ਇਲਾਕੇ ਦੀਆਂ ਸੰਗਤਾਂ ਪਾੜ ਪੂਰਨ ਲਈ ਲੱਗੀਆਂ ਹੋਈਆਂ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਸਮਾਂ ਵੱਧ ਲੱਗ ਸਕਦਾ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement