ਕੈਬਨਿਟ ਮੰਤਰੀ Mohinder Bhagat ਦੇ ਪਿਤਾ ਭਗਤ ਚੁੰਨੀ ਲਾਲ ਤੋਂ ਬਾਅਦ ਜੀਜੇ ਦਾ ਵੀ ਦੇਹਾਂਤ
ਇੱਕੋ ਹੀ ਪਰਿਵਾਰ ਵਿੱਚ ਇੱਕੋ ਦਿਨ ਦੋ ਜੀਆਂ ਦਾ ਦੇਹਾਂਤ
Advertisement
ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਰਿਵਾਰ ਵਿੱਚ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਇੱਕੋ ਦਿਨ ਵਿੱਚ ਦੋ ਮੈਂਬਰਾਂ ਦਾ ਦੇਹਾਂਤ ਹੋ ਗਿਆ। ਸਾਬਕਾ ਮੰਤਰੀ ਅਤੇ ਭਾਜਪਾ ਆਗੂ ਭਗਤ ਚੁੰਨੀ ਲਾਲ (94) ਦਾ ਬੀਤੀ ਰਾਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਮੌਜੂਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਨ।
ਇਸ ਦੁੱਖ ਤੋਂ ਕੁਝ ਹੀ ਘੰਟਿਆਂ ਬਾਅਦ ਮੰਤਰੀ ਮੋਹਿੰਦਰ ਭਗਤ ਦੇ ਜੀਜਾ ਮੋਹਨ ਭਗਤ ਦਾ ਵੀ ਲੰਬੀ ਬਿਮਾਰੀ ਅਤੇ ਬ੍ਰੇਨ ਹੈਮਰੇਜ ਕਾਰਨ ਦੇਹਾਂਤ ਹੋ ਗਿਆ। ਪਰਿਵਾਰ ਵਿੱਚ ਇੱਕੋ ਦਿਨ ਦੋ ਮੌਤਾਂ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
Advertisement
ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਸਨਮਾਨ ਵਿੱਚ ਰਾਜ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਵੱਖ-ਵੱਖ ਆਗੂਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Advertisement
Advertisement
×

