ਖੇਤੀ ਆਰਡੀਨੈਂਸ: ਸੁਖਬੀਰ ਤੇ ਹਰਸਿਮਰਤ ਦੇ ‘ਲਾਪਤਾ’ ਹੋਣ ਦੇ ਪੋਸਟਰ ਲੱਗੇ

ਖੇਤੀ ਆਰਡੀਨੈਂਸ: ਸੁਖਬੀਰ ਤੇ ਹਰਸਿਮਰਤ ਦੇ ‘ਲਾਪਤਾ’ ਹੋਣ ਦੇ ਪੋਸਟਰ ਲੱਗੇ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੇ ਪੋਸਟਰ ਲਾਉਦੇ ਯੂਥ ਕਾਂਗਰਸੀ ਆਗੂ।

ਪਾਲ ਸਿੰਘ ਨੌਲੀ

ਜਲੰਧਰ, 16 ਸਤੰਬਰ

ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਯੂਥ ਕਾਂਗਰਸ ਵੱਲੋਂ ਜਲੰਧਰ ਦੇ ਪਿੰਡਾਂ ਵਿੱਚ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਯੂਥ ਕਾਂਗਰਸ ਦੇ ਆਗੂ ਜਗਦੀਪ ਸਿੰਘ ਸੋਨੂੰ ਤੇ ਉਨ੍ਹਾਂ ਦੇ ਸਾਥੀ ਆਗੂਆਂ ਨੇ ਪਿੰਡਾਂ ਤੇ ਸ਼ਹਿਰ ’ਚ ਇਹ ਪੋਸਟਰ ਲਾਏ ਹਨ, ਜਿਸ ’ਤੇ ‘ਪਾਰਲੀਮੈਂਟ ਵਿੱਚੋਂ ਲਾਪਤਾ’ ਲਿਖਿਆ ਹੈ। ਯੂਥ ਕਾਂਗਰਸ ਆਗੂਆਂ ਦਾ ਦੋਸ਼ ਹੈ ਕਿ ਦੋਵੇਂ ਆਗੂ ਪੰਜਾਬ ਤੇ ਖਾਸ ਤੌਰ ’ਤੇ ਕਿਸਾਨੀ ਦੇ ਸਬੰਧ ਵਿੱਚ ਲਿਆਂਦੇ ਗਏ ਖੇਤੀ ਆਰਡੀਨੈਂਸ ਦੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨ ਨੂੰ ਲੈ ਕੇ ਸੰਸਦ ਤੋਂ ਲਾਪਤਾ ਹਨ।

ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਪੰਜਾਬ ਦੇ ਲੋਕਾਂ ਨੇ ਇਸ ਲਈ ਸੰਸਦ ਭੇਜਿਆ ਸੀ ਕਿ ਉੱਥੇ ਉਨ੍ਹਾਂ ਦੀ ਆਵਾਜ਼ ਬਣਨਗੇ ਪਰ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹ ਦੋਵੇਂ ਆਗੂ ਖੇਤੀ ਆਰਡੀਨੈਂਸ ਅਤੇ ਬਿਜਲੀ ਦੇ ਮੁੱਦਿਆਂ ’ਤੇ ਚੁੱਪ ਵੱਟੀ ਬੈਠੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All