ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

AISSF president shot dead over parking dispute: ਪਾਰਕਿੰਗ ਵਿਵਾਦ ਕਾਰਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ

ਸਮੇਂ ਸਿਰ ਹਸਪਤਾਲ ਨਾ ਲਿਜਾਣ ਤੇ ਜ਼ਿਆਦਾ ਖੂਨ ਵਹਿਣ ਕਾਰਨ ਹੋਈ ਮੌਤ; ਲੋਕਾਂ ਨੇ ਪੁਲੀਸ ’ਤੇ ਲਾਪ੍ਰਵਾਹੀ ਦੇ ਦੋਸ਼ ਲਾਏ
Advertisement

ਪੱਤਰ ਪ੍ਰੇਰਕ/ ਟ੍ਰਿਬਿਊਨ ਨਿਊਜ਼ ਸਰਵਿਸ

ਜਲੰਧਰ, 27 ਮਈ

Advertisement

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਏਆਈਐਸਐਸਐਫ) ਦੇ ਪ੍ਰਧਾਨ ਤੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਦੀ ਅੱਜ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੂੰ ਲੈ ਕੇ ਕਾਨੂੰਨੀ, ਸਮਾਜਿਕ ਅਤੇ ਧਾਰਮਿਕ ਹਲਕਿਆਂ ਵਿਚ ਰੋਸ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਪੁਲੀਸ ਦੀ ਲਾਪ੍ਰਵਾਹੀ ਕਾਰਨ ਇਸ ਆਗੂ ਦੀ ਮੌਤ ਹੋਈ ਹੈ।

ਇਹ ਪਤਾ ਲੱਗਿਆ ਹੈ ਕਿ ਢੀਂਗਰਾ ਦੀ ਪਾਰਕਿੰਗ ਨੂੰ ਲੈ ਕੇ ਕਥਿਤ ਤੌਰ ’ਤੇ ਆਪਣੇ ਗੁਆਂਢੀ ਨਾਲ ਬਹਿਸ ਹੋਈ ਤੇ ਇਸ ਮਗਰੋਂ ਉਸ ਦੀ ਲੱਤ ਵਿੱਚ ਗੋਲੀ ਮਾਰੀ ਗਈ। ਚਸ਼ਮਦੀਦਾਂ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਸਮੇਂ ਸਿਰ ਹਸਪਤਾਲ ਨਹੀਂ ਲਿਜਾਇਆ ਗਿਆ ਜਿਸਦੇ ਨਤੀਜੇ ਵਜੋਂ ਜ਼ਿਆਦਾ ਖੂਨ ਵਹਿ ਗਿਆ। ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਮੌਕੇ ’ਤੇ ਪਹੁੰਚੀ ਪਰ ਉਸ ਨੂੰ ਬਚਾਉਣ ਲਈ ਤੁਰੰਤ ਕਾਰਵਾਈ ਨਹੀਂ ਕੀਤੀ। ਇੱਕ ਸਥਾਨਕ ਨਿਵਾਸੀ ਨੇ ਕਿਹਾ ਕਿ ਗੋਲੀ ਲੱਗਣ ਤੋਂ ਬਾਅਦ ਵੀ ਉਹ ਜ਼ਿੰਦਾ ਸੀ। ਜੇਕਰ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਜਾਂਦਾ ਤਾਂ ਸ਼ਾਇਦ ਉਹ ਬਚ ਜਾਂਦਾ।

ਢੀਂਗਰਾ ਨੂੰ ਨਾ ਸਿਰਫ਼ ਉਸਦੇ ਕਾਨੂੰਨੀ ਅਭਿਆਸ ਲਈ ਸਗੋਂ ਸਿੱਖ ਵਿਦਿਆਰਥੀ ਭਾਈਚਾਰੇ ਵਿੱਚ ਉਸਦੀ ਸਰਗਰਮੀ ਅਤੇ ਅਗਵਾਈ ਲਈ ਵੀ ਵਿਆਪਕ ਤੌਰ ’ਤੇ ਸਤਿਕਾਰਿਆ ਜਾਂਦਾ ਸੀ। ਉਹ ਆਪਣੇ ਪਿੱਛੇ ਪਤਨੀ, ਦੋ ਧੀਆਂ, ਇੱਕ ਪੁੱਤਰ ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਇਸ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਤੇ ਲੋਕ ਇਨਸਾਫ਼ ਅਤੇ ਨਿਰਪੱਖ ਜਾਂਚ ਦੀ ਮੰਗ ਲਈ ਇਕੱਠੇ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ਖਿਲਾਫ ਗੁੱਸਾ ਜ਼ਾਹਰ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਵਤੀਰਾ ਗੈਰ-ਪੇਸ਼ੇਵਰ ਸੀ। ਇਹ ਖ਼ਬਰ ਸੁਣਦੇ ਸਾਰ ਹੀ ਮੌਕੇ ’ਤੇ ਸਿੱਖ ਜਥੇਬੰਦੀਆਂ ਦੇ ਆਗੂ ਪੁੱਜੇ। ਦੱਸਿਆ ਜਾ ਰਿਹਾ ਕਿ ਪੁਲੀਸ ਵੱਲੋਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਪਰ ਪੁਲੀਸ ਵੱਲੋਂ ਅਜੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਜਾ ਰਹੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement