ਪੁੱਤਰ ਮੋਹ ਕਾਰਨ ਔਖੇ ਦੌਰ ’ਚੋਂ ਲੰਘ ਰਿਹੈ ਅਕਾਲੀ ਦਲ: ਚੰਨੀ

ਮੁੱਖ ਮੰਤਰੀ ਵੱਲੋਂ ਰਾਮਾਇਣ, ਮਹਾਭਾਰਤ ਅਤੇ ਸ੍ਰੀਮਦ ਭਗਵਦ ਗੀਤਾ ’ਤੇ ਖੋਜ ਕੇਂਦਰ ਸਥਾਪਤ ਕਰਨ ਦਾ ਐਲਾਨ

ਪੁੱਤਰ ਮੋਹ ਕਾਰਨ ਔਖੇ ਦੌਰ ’ਚੋਂ ਲੰਘ ਰਿਹੈ ਅਕਾਲੀ ਦਲ: ਚੰਨੀ

ਫਗਵਾੜਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਸ ਕਰੋੜ ਰੁਪਏ ਦਾ ਚੈੱਕ ਸੌਂਪਦੇ ਹੋਏ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 28 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜਾ ਨੇੜੇ ਖਾਟੀ ਪਿੰਡ ਵਿੱਚ ਭਗਵਾਨ ਪਰਸ਼ੂਰਾਮ ਦੇ ਤਪ ਸਥਾਨ ’ਤੇ ਨਤਮਸਤਕ ਹੋਣ ਮਗਰੋਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਰਾਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ ਉੱਪਰ ਖੋਜ ਕੇਂਦਰ ਸਥਾਪਤ ਕਰੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਰਚਨਾਵਾਂ ’ਤੇ ਖੋਜ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਸ਼ਵ ਪੱਧਰੀ ਖੋਜ ਕੇਂਦਰ ਸਥਾਪਤ ਕੀਤਾ ਜਾਵੇਗਾ। ਸ੍ਰੀ ਚੰਨੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਪਰਸ਼ੂਰਾਮ ਦੀ ਤਪ ਸਥੱਲੀ ਨੂੰ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਗਵਾਨ ਪਰਸ਼ੂਰਾਮ ਦੇ ਮੰਦਿਰ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਮੁੱਖ ਮੰਤਰੀ ਨੇ ਭਗਵਾਨ ਪਰਸ਼ੂਰਾਮ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਚੇਅਰ ਲਈ 2 ਕਰੋੜ ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਖਾਟੀ ਪਿੰਡ ਲਈ 21 ਲੱਖ ਰੁਪਏ ਅਤੇ ਭਗਵਾਨ ਪਰਸ਼ੂਰਾਮ ਦੀ ਮਾਤਾ ਰੇਣੂਕਾ ਦੇ ਸਥਾਨ ਲਈ 75 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀ ਚੰਨੀ ਨੇ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ‘ਕੌਰਵਾਂ ਦਾ ਨਾਸ਼ ਧ੍ਰਿਤਰਾਸ਼ਟਰ ਦੇ ਪੁੱਤਰ ਮੋਹ ਕਾਰਨ ਹੋਇਆ ਸੀ ਅਤੇ ਅਜਿਹਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਮੋਹ ਵਿੱਚ ਪੈ ਕੇ ਕੀਤਾ, ਜਿਸ ਕਾਰਨ ਅੱਜ ਅਕਾਲੀ ਦਲ ਸਭ ਤੋਂ ਔਖੇ ਵਕਤ ਦਾ ਸਾਹਮਣਾ ਕਰ ਰਿਹਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਉਹ ਪੰਜਾਬ ਬਾਰੇ ਕੁਝ ਨਹੀਂ ਜਾਣਦੇ ਬਲਕਿ ਹਰ ਮਸਲੇ ’ਤੇ ਬਿਨਾਂ ਵਜ੍ਹਾ ਬੋਲਦੇ ਹਨ। ਕੇਜਰੀਵਾਲ ਪੰਜਾਬ ਦੇ ਸੱਭਿਆਚਾਰ ਤੋਂ ਅਣਜਾਣ ਹੈ।

ਮੁੱਖ ਮੰਤਰੀ ਨੇ ਵਿਧਾਇਕ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ

ਫਗਵਾੜਾ (ਜਸਬੀਰ ਸਿੰਘ ਚਾਨਾ): ਇਸ ਮੌਕੇ ਇੱਥੋਂ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ, ਸਿਵਲ ਹਸਪਤਾਲ ਵਿੱਚ ਟਰੋਮਾ ਸੈਂਟਰ ਕਾਇਮ ਕਰਨ, ਨਵਾਂ ਸਨਅਤੀ ਫੋਕਲ ਪੁਆਇੰਟ ਬਣਾਉਣ ਤੇ ਰਾਵਲਪਿੰਡੀ ਵੇਂਈ ਦੇ ਸੁਧਾਰ ਲਈ ਗ੍ਰਾਂਟ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਮੰਗਾਂ ’ਤੇ ਕੋਈ ਗੌਰ ਨਾ ਕਰਦਿਆਂ ਕਿਹਾ ਕਿ ਉਹ ਅੱਜ ਧਾਰਮਿਕ ਸਮਾਗਮ ’ਚ ਆਏ ਹਨ ਤੇ ਜਲਦੀ ਹੀ ਉਹ ਫਗਵਾੜਾ ’ਚ ਗੁਰੂ ਰਵਿਦਾਸ ਦੀ ਚਰਨ ਛੋਹ ਧਰਤੀ ਚੱਕਹਕੀਮ ਵਿਖੇ ਆਉਣਗੇ ਤੇ ਫਿਰ ਹੋਰ ਮਸਲਿਆਂ ’ਤੇ ਵਿਚਾਰ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All