
ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਕਾਰਜਕਾਰੀ ਸਕੱਤਰ ਡਾ. ਪਰਮਿੰਦਰ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਕਮੇਟੀ ਮੈਂਬਰ ਮੰਗਤ ਰਾਮ ਪਾਸਲਾ, ਪ੍ਰਗਟ ਸਿੰਘ ਜਾਮਾਰਾਏ, ਚਰੰਜੀ ਲਾਲ ਕੰਗਣੀਵਾਲ, ਪ੍ਰੋ. ਗੋਪਾਲ ਬੁੱਟਰ ਨੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਰਹੇ ਬਾਬਾ ਭਗਤ ਸਿੰਘ ਬਿਲਗਾ ਦੇ ਛੋਟੇ ਪੁੱਤਰ ਗੁਰਪ੍ਰੇਮ ਸਿੰਘ ਸੰਘੇੜਾ ਦੇ ਦੇਹਾਂਤ ’ਤੇ ਉਨ੍ਹਾਂ ਦੇ ਵੱਡੇ ਭਰਾ ਕੁਲਵੀਰ ਸਿੰਘ ਸੰਘੇੜਾ ਅਤੇ ਉਨ੍ਹਾਂ ਦੀ ਜੀਵਨ ਸਾਥਣ ਸੁਰਿੰਦਰ ਸੰਘੇੜਾ ਨਾਲ ਦੁੱਖ ਸਾਂਝਾ ਕੀਤਾ ਹੈ। ਗੁਰਪ੍ਰੇਮ ਸਿੰਘ ਸੰਘੇੜਾ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ ਸੀ। ਉਹ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ। ਉਨ੍ਹਾਂ ਦੀ ਦੇਹ ਜਨਰਲ ਹਸਪਤਾਲ ਬਿਲਗਾ ਦੇ ਦੇਹ ਸੰਭਾਲ ਕੇਂਦਰ ਵਿੱਚ ਰੱਖ ਦਿੱਤੀ ਹੈ, ਜਿਸ ਦਾ ਸਸਕਾਰ ਪਰਿਵਾਰਕ ਮੈਂਬਰਾਂ ਵਲੋਂ ਮਿਤੀ ਅਤੇ ਸਮੇਂ ਤੈਅ ਕਰਨ ਮਗਰੋਂ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ