ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕਾਂ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ

ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
Advertisement

ਹਤਿੰਦਰ ਮਹਿਤਾ

ਜਲੰਧਰ, 8 ਮਈ

Advertisement

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਾਗਰਿਕਾਂ ਨੂੰ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।

ਡਾ. ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਹਰ ਪ੍ਰਕਾਰ ਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਇਆ ਜਾਂਦਾ ਹੈ। ਜਲੰਧਰ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਸਮੇਤ ਕਿਸੇ ਵੀ ਚੀਜ਼ ਦੀ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਡੀ.ਐੱਫ.ਐੱਸ.ਸੀ. ਨੂੰ ਜਮ੍ਹਾਂਖੋਰੀ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਗਲਤ ਇਰਾਦੇ ਨਾਲ ਥੋਕ ਵਿੱਚ ਖ਼ਰੀਦਦਾਰੀ ਕਰਨ ਵਾਲਿਆਂ ਦੀ ਸੂਚੀ ਤਿਆਰ ਕਰਕੇ ਪ੍ਰਸ਼ਾਸਨ ਨਾਲ ਸਾਂਝੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਦੇ ਨਾਲ ਹੀ, ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਭਵਿੱਖ ਵਿੱਚ ਹੋਣ ਵਾਲੀ ਮੌਕ ਡਰਿੱਲ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮੌਕ ਡਰਿੱਲ ਘੱਟ ਸਮੇਂ ਲਈ ਕੀਤੀ ਜਾਵੇਗੀ। ਓਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਵੱਲੋਂ ਡੀ. ਮਾਰਟ ਸਮੇਤ ਵੱਖ-ਵੱਖ ਸਟੋਰਾਂ ਦਾ ਦੌਰਾ ਕੀਤਾ ਗਿਆ।

Advertisement
Show comments